22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵਲੋਂ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ

ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਫ਼ਾਜ਼ਿਲਕਾ ਪਹੁੰਚੇ ਤੇ ਬੇਸਹਾਰਾ ਗਊਧਨ ਦੀ ਸੇਵਾ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਿਤ ਵਿਭਾਗਾਂ ਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਬੇਸਹਾਰਾ ਗਊਧਨ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਸੰਭਾਲ ਕਰਨ ਲਈ ਆਪਣੇ ਸੁਝਾਅ ਦਿੱਤੇ ਗਏ।

Ad Position 21
No active advertisement
ਅਜੀਤ ਡੈਸਕ 23-10-2026
ਫ਼ਾਜ਼ਿਲਕਾ, 22 ਅਕਤੂਬਰ(ਦਵਿੰਦਰ ਪਾਲ ਸਿੰਘ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਫ਼ਾਜ਼ਿਲਕਾ ਪਹੁੰਚੇ ਤੇ ਬੇਸਹਾਰਾ ਗਊਧਨ ਦੀ ਸੇਵਾ ਸੰਭਾਲ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਾਜ਼ਿਲਕਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਬੰਧਿਤ ਵਿਭਾਗਾਂ ਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਬੇਸਹਾਰਾ ਗਊਧਨ ਦੀ ਹੋਰ ਬਿਹਤਰ ਢੰਗ ਨਾਲ ਸੇਵਾ ਸੰਭਾਲ ਕਰਨ ਲਈ ਆਪਣੇ ਸੁਝਾਅ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਜਗਵਿੰਦਰਜੀਤ ਸਿੰਘ ਗਰੇਵਾਲ, ਮਨਜੋਤ ਖੇੜਾ, ਦਿਨੇਸ਼ ਖੇੜਾ ਵੀ ਮੌਜੂਦ ਸਨ। ਉਨ੍ਹਾਂ ਪਿਛਲੇ ਸਮੇਂ ਦੌਰਾਨ ਹੋਈ ਗਊਸ਼ਾਲਾ ਵਿਚ ਗਊਆਂ ਦੀ ਮੌਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਰਕਾਰੀ ਗਊਸ਼ਾਲਾ ਵਿਚ ਗਊਆਂ ਦੀ ਸਾਂਭ ਸੰਭਾਲ, ਰੱਖ ਰਖਾਅ, ਦਵਾਈਆਂ ਚਾਰਾ ਅਤੇ ਤੂੜੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ, ਬੇਸਹਾਰਾ ਗਊਧੰਨ ਦੀ ਸੇਵਾ ਸੰਭਾਲ ਲਈ ਵਚਨਬੱਧ ਹੈ। ਉਪ ਚੇਅਰਮੈਨ ਕੀਮਤੀ ਭਗਤ ਨੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਵਲੋਂ ਗਊਧੰਨ ਦੀ ਕੀਤੀ ਜਾ ਰਹੀ ਸੇਵਾ ਸੰਭਾਲ ਦੀ ਸਰਾਹਨਾ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਸਹੂਲਤਾਂ ਦਾ ਲਾਭ ਲੈਣ ਲਈ ਉਹ ਆਪਣੀਆਂ ਗਊਸ਼ਾਲਾਵਾਂ ਨੂੰ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ -ਅਜੈ ਕੁਮਾਰ ਕਤਲ ਮਾਮਲਾ- ਇਨਸਾਫ਼ ਲਈ ਤੀਜੇ ਦਿਨ ਵੀ ਧਰਨਾ ਜਾਰੀ, ਪਰਿਵਾਰ ਨੇ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਮੁੱਖ ਮੰਤਰੀ... ਅਗਲੀ ਖ਼ਬਰ ਅਰਨੀਵਾਲਾ ਸੜਕ ਹਾਦਸੇ ਵਿਚ ਜ਼ਖਮੀ ਮਹਿਲਾ ਨੂੰ ਐੱਸ.ਐੱਸ.ਐਫ. ਟੀਮ ਨੇ ਤੁਰੰਤ ਪਹੁੰਚਾਇਆ ਹਸਪਤਾਲ
Ad Position 24