ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਦੇ ਹੁਕਮ
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ.
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀਆਂ 30 ਨਵੰਬਰ ਤੱਕ ਲਾਗੂ ਰਹਿਣਗੀਆਂ ਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮ ਮੁਤਾਬਿਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ, ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਝੋਨੇ ਦੀ ਫ਼ਸਲ ਕੱਟਣ ਉਪਰੰਤ ਜ਼ਮੀਨ ਦੇ ਮਾਲਕਾਂ ਵਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ ਜਿਸ ਨਾਲ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਤੇ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉੱਪਰਲੀ ਪਰਤ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡਾਂ ਵਿਚ ਅੱਗ ਫੈਲਣ ਦਾ ਡਰ ਬਣਿਆ ਰਹਿੰਦਾ ਹੈ ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਨਾਲ ਪਿੰਡਾਂ ਵਿਚ ਲੜਾਈ ਝਗੜਾ ਹੋਣ ਦਾ ਡਰ ਵੀ ਰਹਿੰਦਾ ਹੈ। ਇਸ ਤੋਂ ਇਲਾਵਾ ਦੁਰਲੱਭ ਅਤੇ ਲਾਭਦਾਇਕ ਜੀਵ-ਜੰਤੂਆਂ ਦੀ ਵਿਰਾਸਤ ਦਾ ਸਰਮਾਇਆ ਖ਼ਤਮ ਹੋ ਜਾਂਦਾ ਹੈ। (ਬਾਕੀ ਸਫ਼ਾ 6 ’ਤੇ)