ਨੈਸ਼ਨਲ ਡਿਗਰੀ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜ੍ਹਿਆਂ ਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਕਾਲਜ ਦੀ ਤਰੱਕੀ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਰੂਹਾਨੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਸੇਵਾ ਨਿਭਾਈ ਤੇ ਪਵਿੱਤਰ ਗੁਰਬਾਣੀ ਦਾ ਅਨੰਦ ਮਾਣਿਆ।
ਫ਼ਾਜ਼ਿਲਕਾ, 23 ਅਕਤੂਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜ੍ਹਿਆਂ ਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਕਾਲਜ ਦੀ ਤਰੱਕੀ, ਇਲਾਕੇ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਰੂਹਾਨੀ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਸੇਵਾ ਨਿਭਾਈ ਤੇ ਪਵਿੱਤਰ ਗੁਰਬਾਣੀ ਦਾ ਅਨੰਦ ਮਾਣਿਆ। ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੁਕੱਦਸ ਮੌਕੇ ਕਾਲਜ ਦੇ ਚੇਅਰਮੈਨ ਜਸਪਾਲ ਸਿੰਘ ਸੰਧੂ, ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ੇਰ ਸਿੰਘ ਸੰਧੂ, ਦਵਿੰਦਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਤੇ ਗੁਲਸ਼ਨ ਮਹਿਰੋਕ ਉਚੇਚੇ ਤੌਰ ’ਤੇ ਹਾਜ਼ਰ ਹੋਏ। ਸਮਾਗਮ ਦੇ ਅੰਤ ਵਿਚ ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਤੇ ਸਮਾਗਮ ਵਿਚ ਪਹੁੰਚੀਆਂ ਸਮੂਹ ਸੰਗਤਾਂ, ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।