ਜਲਾਲਾਬਾਦ ’ਚ ਵਿਧਾਇਕ ਗੋਲਡੀ ਕੰਬੋਜ ਦੇ ਪੋਸਟਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਸ਼ੋਕ ਕੰਬੋਜ ਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ, 23 ਅਕਤੂਬਰ (ਜਸਕਰਨ ਸਿੰਘ ਤਨੇਜਾ)- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਕੰਬੋਜ ਅਤੇ ਉਸ ਦੇ 15-20 ਸਮਰਥਕਾਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕੋਲ ਦਰਜ ਐੱਫ.
ਜਲਾਲਾਬਾਦ, 23 ਅਕਤੂਬਰ (ਜਸਕਰਨ ਸਿੰਘ ਤਨੇਜਾ)- ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਕੰਬੋਜ ਅਤੇ ਉਸ ਦੇ 15-20 ਸਮਰਥਕਾਂ ਖ਼ਿਲਾਫ਼ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕੋਲ ਦਰਜ ਐੱਫ.ਆਈ.ਆਰ.ਅਨੁਸਾਰ ਇਹ ਮਾਮਲਾ ਵਿਧਾਇਕ ਜਗਦੀਪ ਸਿੰਘ ਗੋਲਡੀ ਦੇ ਪੋਸਟਰ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਿਕਾਇਤ ਨਾਲ ਸਬੰਧਿਤ ਹੈ। ਐੱਫ.ਆਈ.ਆਰ. ਵਿਚ ਦਰਜ ਵੇਰਵਿਆਂ ਮੁਤਾਬਿਕ 15 ਅਕਤੂਬਰ ਨੂੰ ਪੰਜਾਬ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਸੀ। ਇਸ ਦੌਰਾਨ ਜਲਾਲਾਬਾਦ ਵਿਖੇ ਵਿਧਾਇਕ ਜਗਦੀਪ ਸਿੰਘ ਗੋਲਡੀ ਦਾ ਪੋਸਟਰ ਲੱਗਿਆ ਹੋਇਆ ਸੀ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਅਸ਼ੋਕ ਕੰਬੋਜ ਤੇ ਉਸ ਦੇ 15-20 ਸਮਰਥਕਾਂ ਵਲੋਂ ਕਥਿਤ ਤੌਰ ’ਤੇ ਪੋਸਟਰ ਨੂੰ ਪਾੜਨ ਦੀ ਕਾਰਵਾਈ ਕੀਤੀ ਗਈ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਸਬੰਧਿਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਦਿਆਂ ਅਸ਼ੋਕ ਕੰਬੋਜ ਨੇ ਕਿਹਾ ਕਿ ਸਰਕਾਰ ਵਲੋਂ ਇਨਸਾਫ਼ ਪਸੰਦ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਲੋਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਡਰਾਉਣ ਤੇ ਦਬਾਅ ਹੇਠ ਲਿਆਉਣ ਲਈ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਅਤੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਧੱਕੇਸ਼ਾਹੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਉਪਰੋਕਤ ਦੋਸ਼ ਐੱਫ.ਆਈ.ਆਰ. ਵਿਚ ਦਰਜ ਸ਼ਿਕਾਇਤ ’ਤੇ ਆਧਾਰਿਤ ਹਨ ਅਤੇ ਮਾਮਲੇ ਦੀ ਅਗਲੀ ਕਾਰਵਾਈ ਪੁਲਿਸ ਜਾਂਚ ਦੇ ਨਤੀਜਿਆਂ ’ਤੇ ਨਿਰਭਰ ਕਰੇਗੀ ।