ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
ਅਬੋਹਰ, 23 ਅਕਤੂਬਰ (ਵਿਵੇਕ ਹੂੜੀਆ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਬੋਹਰ ਸ਼ਹਿਰ ਵਿਚ ਪੂਰੀ ਸ਼ਰਧਾ, ਉਤਸ਼ਾਹ ਤੇ ਭਾਵਨਾ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ।
ਅਬੋਹਰ, 23 ਅਕਤੂਬਰ (ਵਿਵੇਕ ਹੂੜੀਆ) - ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਬੋਹਰ ਸ਼ਹਿਰ ਵਿਚ ਪੂਰੀ ਸ਼ਰਧਾ, ਉਤਸ਼ਾਹ ਤੇ ਭਾਵਨਾ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋਇਆ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਲੰਘਿਆ ਜਿੱਥੇ ਸ਼ਹਿਰ ਨਿਵਾਸੀਆਂ ਵਲੋਂ ਥਾਂ-ਥਾਂ ’ਤੇ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਵੱਖ-ਵੱਖ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਨਾਲ ਸ਼ਹਿਰ ਵਾਸੀਆਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਮੁੱਖ ਸੇਵਾਦਾਰਾਂ ਵਿਚ ਸੁਖਚੈਨ ਸਿੰਘ ਭੁੱਲਰ, ਸੁਰਜੀਤ ਸਿੰਘ ਖ਼ਾਲਸਾ, ਰਾਣਾ ਪ੍ਰਤਾਪ ਸਿੰਘ, ਟਹਿਲ ਸਿੰਘ, ਸੁਖਚੈਨ ਸਿੰਘ ਫ਼ੌਜੀ, ਹਰਸ਼ਰਨ ਸਿੰਘ ਬੇਦੀ, ਅਵਤਾਰ ਸਿੰਘ ਕਾਲੜਾ, ਬਲਜੀਤ ਸਿੰਘ ਬਬਲਾ, ਬੀਬੀ ਸੁਰਿੰਦਰ ਕੌਰ ਤੇ ਬੀਬੀ ਬੇਅੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।