ਪਿੰਡ ਪੰਜਾਵਾ ’ਚ ਸ਼ਰਾਬੀ ਪਤੀ ਵਲੋਂ ਪਤਨੀ ਨਾਲ ਕੁੱਟਮਾਰ, ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਖੇਤਰ ਦੇ ਪਿੰਡ ਪੰਜਾਵਾ ਵਿਖੇ ਇਕ ਵਿਆਹੁਤਾ ਨੂੰ ਉਸ ਦੇ ਸ਼ਰਾਬੀ ਪਤੀ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਜ
ਜਾਣਕਾਰੀ ਦਿੰਦੀ ਹੋਈ ਪੀੜਤ ਮਹਿਲਾ। ਅਜੀਤ ਤਸਵੀਰ
25-10-2026
ਅਬੋਹਰ, 24 ਅਕਤੂਬਰ (ਵਿਵੇਕ ਹੂੜੀਆ)- ਸਥਾਨਕ ਖੇਤਰ ਦੇ ਪਿੰਡ ਪੰਜਾਵਾ ਵਿਖੇ ਇਕ ਵਿਆਹੁਤਾ ਨੂੰ ਉਸ ਦੇ ਸ਼ਰਾਬੀ ਪਤੀ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਨੂੰ ਇਲਾਜ ਲਈ ਸਰਕਾਰੀ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਸਿਵਲ ਹਸਪਤਾਲ ਵਿਚ ਜੇਰੇ ਇਲਾਜ ਗੁਰਜੀਤ ਕੌਰ ਪਤਨੀ ਜਗਸੀਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਸ਼ਰਾਬ ਪੀਣ ਦਾ ਆਦੀ ਹੈ। ਬੀਤੀ ਰਾਤ ਜਦੋਂ ਉਹ ਸ਼ਰਾਬ ਪੀ ਕੇ ਘਰ ਆਇਆ ਤੇ ਉਸ ਨੇ ਖਾਣਾ ਬਣਾਉਣ ਲਈ ਕਿਹਾ ਤਾਂ ਸਮੇਂ ਸਿਰ ਖਾਣਾ ਨਾ ਬਣਨ ’ਤੇ ਪਤੀ ਨੇ ਗ਼ੁੱਸੇ ਵਿਚ ਆ ਕੇ ਡੰਡੇ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤਾਂ ਦਾ ਦੋਸ਼ ਹੈ ਕਿ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਬਚਾਉਣ ਦੀ ਬਜਾਏ ਉਲਟਾ ਸਾਰੀ ਰਾਤ ਕਮਰੇ ਵਿਚ ਬੰਦ ਕਰਕੇ ਭੁੱਖਾ ਰੱਖਿਆ। ਰੌਲਾ ਸੁਣ ਕੇ ਗੁਆਂਢੀਆਂ ਨੇ ਇਸ ਦੀ ਸੂਚਨਾ ਪੀੜਤਾਂ ਦੇ ਪੇਕੇ ਪਿੰਡ ਸ਼ੇਰਗੜ੍ਹ ਵਿਖੇ ਦਿੱਤੀ। ਸੂਚਨਾ ਮਿਲਦਿਆਂ ਹੀ ਉਸ ਦੇ ਪਿਤਾ ਤੇ ਹੋਰ ਰਿਸ਼ਤੇਦਾਰ ਮੌਕੇ ’ ਤੇ ਪਹੁੰਚੇ ਤੇ ਉਸ ਨੂੰ ਕਮਰੇ ’ਚੋਂ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।