25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੈਨੇਸੀਆ ਸਕੂਲ ਦੇ ਵਿਦਿਆਰਥੀਆਂ ਨੇ ਗੀਤ ਮੁਕਾਬਲੇ ’ਚ ਹਾਸਿਲ ਕੀਤਾ ਪਹਿਲਾ ਸਥਾਨ

ਜਲਾਲਾਬਾਦ,24 ਅਕਤੂਬਰ(ਜਤਿੰਦਰ ਪਾਲ ਸਿੰਘ)- ਸਥਾਨਕ ਮੰਨੇ ਵਾਲਾ ਸੜਕ ’ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਵਲੋਂ ਬੀਤੇ ਦਿਨੀਂ ਕਰਵਾਏ ਗਏ ਸ਼ਾਖਾ ਪੱਧਰੀ ਰਾਸ਼ਟਰੀ ਸਮੂਹ ਗੀਤ ਮੁਕਾਬਲੇ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸ਼ਾਖਾ ਪ੍ਰਮੁੱਖ ਤਰਸੇਮ ਵਿਖੋਨਾ, ਸੀ.

Ad Position 21
No active advertisement
ਅਜੀਤ ਡੈਸਕ 25-10-2026
ਜਲਾਲਾਬਾਦ,24 ਅਕਤੂਬਰ(ਜਤਿੰਦਰ ਪਾਲ ਸਿੰਘ)- ਸਥਾਨਕ ਮੰਨੇ ਵਾਲਾ ਸੜਕ ’ਤੇ ਸਥਿਤ ਪੈਨੇਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਵਿਕਾਸ ਪ੍ਰੀਸ਼ਦ ਜਲਾਲਾਬਾਦ ਵਲੋਂ ਬੀਤੇ ਦਿਨੀਂ ਕਰਵਾਏ ਗਏ ਸ਼ਾਖਾ ਪੱਧਰੀ ਰਾਸ਼ਟਰੀ ਸਮੂਹ ਗੀਤ ਮੁਕਾਬਲੇ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸ਼ਾਖਾ ਪ੍ਰਮੁੱਖ ਤਰਸੇਮ ਵਿਖੋਨਾ, ਸੀ.ਏ. ਸੰਦੀਪ ਚਲਾਣਾ, ਅਸੀਮ ਠਠਈ, ਪ੍ਰੇਮ ਛਾਬੜਾ ਅਤੇ ਮੁੱਖ ਮਹਿਮਾਨਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਤੇ ਟੀਮ ਇੰਚਾਰਜ ਪਰਵਿੰਦਰ ਸਿੰਘ ਸੋਨੂੰ ਉਸਤਾਦ ਨੂੰ ਸਨਮਾਨਿਤ ਕੀਤਾ ਗਿਆ। ਇਸ ਮੁਕਾਬਲੇ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹਿੰਦੀ ਤੇ ਸੰਸਕ੍ਰਿਤ ਦੇ ਦੇਸ਼-ਭਗਤੀ ਅਤੇ ਸਭਿਆਚਾਰਕ ਭਾਵਨਾਵਾਂ ਨਾਲ ਭਰਪੂਰ ਸਮੂਹ ਗੀਤ ਪੇਸ਼ ਕਰਕੇ ਆਪਣੀ ਗਾਇਕੀ, ਸੁਰ-ਤਾਲ ਤੇ ਟੀਮ ਵਰਕ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿਚ ਪ੍ਰੀਤਿਨਵ (9ਵੀਂ), ਐਸ਼ਮੀਤ (8ਵੀਂ), ਤਾਜਮਨ ਕੰਬੋਜ ( 8 ਵੀਂ), ਸੱਚਕਿਰਤ (6ਵੀਂ), ਇਸ਼ਨੀਤ ਕੰਬੋਜ (7ਵੀਂ), ਨਿਹਾਰਿਕਾ (9ਵੀਂ), ਜਸਨੂਰ ਕੌਰ (7ਵੀਂ) ਤੇ ਰਿਧਮ ਸ਼ਰਮਾ (7ਵੀਂ) ਸ਼ਾਮਲ ਸਨ। ਵਿਦਿਆਰਥੀਆਂ ਨੇ ਪੂਰੀ ਲਗਨ, ਮਿਹਨਤ ਅਤੇ ਆਪਸੀ ਤਾਲਮੇਲ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ਪਿੱਛੇ ਟੀਮ ਇੰਚਾਰਜ ਪਰਵਿੰਦਰ ਸਿੰਘ ਦੀ ਮਿਹਨਤ ਤੇ ਯੋਗਦਾਨ ਵੀ ਸ਼ਲਾਘਾਯੋਗ ਰਿਹਾ। ਸਕੂਲ ਪ੍ਰਿੰਸੀਪਲ ਰਮਨਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਤੇ ਟੀਮ ਇੰਚਾਰਜ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਢੋਲਵਾਹਾ ਸਕੂਲ ਵਿਖੇ ਕਰਵਾਈ ਲੇਖ ਰਚਨਾ ਅਗਲੀ ਖ਼ਬਰ ਪਿੰਡ ਪੰਜਾਵਾ ’ਚ ਸ਼ਰਾਬੀ ਪਤੀ ਵਲੋਂ ਪਤਨੀ ਨਾਲ ਕੁੱਟਮਾਰ, ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ
Ad Position 24