ਆਮ ਆਦਮੀ ਕਲੀਨਿਕ ਵਿਖੇ ਲਗਾਏ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਕੈਂਪ ਦਾ ਸਿਵਲ ਸਰਜਨ ਵਲੋਂ ਨਿਰੀਖਣ
ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਦੀ ਸਿਹਤ ਦੀ ਸੰਭਾਲ ਅਤੇ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ’ ਤਹਿਤ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਤੇ ਆਮ ਆਦਮੀ ਕਲੀਨਿਕਾਂ ਵਿਚ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਡਾ.
ਫ਼ਾਜ਼ਿਲਕਾ, 24 ਅਕਤੂਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਦੀ ਸਿਹਤ ਦੀ ਸੰਭਾਲ ਅਤੇ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਨਾਲ ‘ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ’ ਤਹਿਤ ਜ਼ਿਲ੍ਹਾ ਹਸਪਤਾਲ, ਸਬ-ਡਿਵੀਜ਼ਨ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਤੇ ਆਮ ਆਦਮੀ ਕਲੀਨਿਕਾਂ ਵਿਚ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਏ ਜਾ ਰਹੇ ਹਨ। ਡਾ. ਕਵਿਤਾ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵਿਤ ਪੇਚੀਦਗੀਆਂ ਦੀ ਸਮੇਂ ਸਿਰ ਪਛਾਣ ਕਰਨਾ ਹੈ। ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਬਲੱਡ ਪ੍ਰੈਸ਼ਰ, ਖ਼ੂਨ ਦੀ ਘਾਟ ਦੀ ਪਛਾਣ ਅਤੇ ਹੋਰ ਲਾਜ਼ਮੀ ਡਾਕਟਰੀ ਟੈੱਸਟ ਕੀਤੇ ਜਾਂਦੇ ਹਨ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਤੇ 23 ਤਾਰੀਖ਼ ਨੂੰ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਤੇ ਡਾ. ਰਿੰਕੂ ਚਾਵਲਾ ਨੇ ਅਰਨੀਵਾਲਾ ਵਿਖੇ ਸਿਹਤ ਕੇਂਦਰ ਦਾ ਦੌਰਾ ਕਰਕੇ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਡੱਬਵਾਲਾ ਕਲਾਂ ਵਿਖੇ ਸਟਾਫ਼ ਨਾਲ ਮੀਟਿੰਗ ਕੀਤੀ ਤੇ ਲੇਬਰ ਰੂਮ, ਓ.ਪੀ.ਡੀ., ਲੈਬਾਰਟਰੀ ਤੇ ਸਟੋਰ ਦਾ ਜਾਇਜ਼ਾ ਲਿਆ।