ਸਵ. ਸੁਭਾਸ਼ ਚੰਦ ਦੀ ਯਾਦ ’ਚ ਲਗਾਇਆ ਖ਼ੂਨਦਾਨ ਕੈਂਪ
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਮੰਡੀ ਲਾਧੂਕਾ ਵਿਖੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਵ. ਸੁਭਾਸ਼ ਚੰਦ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ।
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਮੰਡੀ ਲਾਧੂਕਾ ਵਿਖੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਵ. ਸੁਭਾਸ਼ ਚੰਦ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਸ਼੍ਰੀ ਰਾਮ ਕਿਰਪਾ ਸੇਵਾ ਸੰਘ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਤਿੰਨ ਘੰਟਿਆਂ ਵਿਚ 120 ਯੂਨਿਟ ਖ਼ੂਨਦਾਨ ਕੀਤਾ ਗਿਆ। ਇਸ ਮੌਕੇ ਸਵ. ਸੁਭਾਸ਼ ਚੰਦ ਦੀ ਪਤਨੀ ਕਮਲੇਸ਼ ਰਾਣੀ ਤੇ ਪਰਿਵਾਰਕ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖ਼ੂਨਦਾਨੀਆਂ ਦਾ ਹੌਸਲਾ ਵਧਾਇਆ ਤੇ ਉਨ੍ਹਾਂ ਨੂੰ ਤੋਹਫ਼ੇ, ਮੈਡਲ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਪੰਚ ਸੈਂਡੀ ਅਸੀਜਾ ਤੇ ਪੰਮਾ ਜੁਲਾਹ ਨੇ ਕਿਹਾ ਕਿ ਨੌਜਵਾਨਾਂ ਵਲੋਂ ਤਿੰਨ ਘੰਟਿਆਂ ਵਿਚ 120 ਯੂਨਿਟ ਖ਼ੂਨਦਾਨ ਕਰਨਾ ਇਕ ਸ਼ਲਾਘਾਯੋਗ ਕਦਮ ਹੈ। ਸੁਸਾਇਟੀ ਦੇ ਆਗੂ ਰਾਜੀਵ ਕੁਕਰੇਜਾ ਤੇ ਹੋਰ ਨੁਮਾਇੰਦਿਆਂ ਨੇ ਦੱਸਿਆ ਕਿ ਸੁਸਾਇਟੀ ਵਲੋਂ ਅਗਲਾ ਖ਼ੂਨਦਾਨ ਕੈਂਪ 1 ਨਵੰਬਰ ਨੂੰ ਸ਼੍ਰੀ ਰਾਮ ਮੰਦਿਰ ਫ਼ਾਜ਼ਿਲਕਾ ਵਿਖੇ ਲਗਾਇਆ ਜਾਵੇਗਾ।