26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵਿਧਾਇਕ ਸਵਨਾ ਨੂੰ ਰਿਕਾਰਡ ਲੀਡ ਨਾਲ ਜਿਤਾਉਣ ਦਾ ਕੀਤਾ ਐਲਾਨ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਫ਼ਾਜ਼ਿਲਕਾ ਵਿਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਹਲਕਾ ਫ਼ਾਜ਼ਿਲਕਾ ਨਾਲ ਸੰਬੰਧਿਤ 100 ਤੋਂ ਵੱਧ ਸਰਪੰਚਾਂ ਦੀ ਇੱਕ ਅਹਿਮ ਮੀਟਿੰਗ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)- ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਫ਼ਾਜ਼ਿਲਕਾ ਵਿਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਹਲਕਾ ਫ਼ਾਜ਼ਿਲਕਾ ਨਾਲ ਸੰਬੰਧਿਤ 100 ਤੋਂ ਵੱਧ ਸਰਪੰਚਾਂ ਦੀ ਇੱਕ ਅਹਿਮ ਮੀਟਿੰਗ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਸਮੂਹ ਸਰਪੰਚਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਵਿਕਾਸ ਕਾਰਜਾਂ ਤੇ ਗਰੰਟੀਆਂ ਨੂੰ ਪੂਰਾ ਕਰਨ ’ਤੇ ਪੂਰਨ ਸੰਤੁਸ਼ਟੀ ਪ੍ਰਗਟਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਪੰਚ ਯੂਨੀਅਨ ਦੇ ਪ੍ਰਧਾਨ ਗੁਰਮੀਤ ਸਿੰਘ ਬਾਧਾ, ਜ਼ੋਨ-2 ਦੇ ਪ੍ਰਧਾਨ ਸੁਰਿੰਦਰ ਅਹੂਜਾ, ਜ਼ੋਨ-3 ਦੇ ਪ੍ਰਧਾਨ ਸੁਰਿੰਦਰ ਕੰਬੋਜ ਅਤੇ ਜ਼ੋਨ-4 ਦੇ ਪ੍ਰਧਾਨ ਸੁਮਨ ਸਿੰਘ ਨੇ ਕਿਹਾ ਕਿ ਪੌਣੇ ਪੰਜ ਸਾਲਾਂ ਦੌਰਾਨ ਵਿਧਾਇਕ ਸਵਨਾ ਨੇ ਕਰੋੜਾਂ ਰੁਪਏ ਦੀਆਂ ਗਰਾਂਟਾਂ ਲਿਆ ਕੇ ਹਲਕੇ ਵਿਚ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਟੇਲਾਂ ਤੱਕ ਖੇਤਾਂ ਵਿਚ ਪੂਰਾ ਨਹਿਰੀ ਪਾਣੀ ਪਹੁੰਚਿਆ ਹੈ ਤੇ ਨਵੀਆਂ ਨਹਿਰਾਂ ਅਤੇ ਖਾਲੇ ਬਣਾਏ ਗਏ ਹਨ। ਸਰਪੰਚਾਂ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸਾਲ 2023 ਅਤੇ 2025 ਦੇ ਹੜ੍ਹਾਂ ਦੌਰਾਨ ਵਿਧਾਇਕ ਸਵਨਾ ਨੇ ਪਰਿਵਾਰ ਸਮੇਤ ਡੇਢ-ਡੇਢ ਮਹੀਨਾ ਮੈਦਾਨ ਵਿਚ ਡਟ ਕੇ ਬੇੜੀਆਂ ਰਾਹੀਂ ਰਾਹਤ ਸਮਗਰੀ ਪਹੁੰਚਾਈ ਅਤੇ ਲੋਕਾਂ ਦੀ ਬਾਂਹ ਫੜੀ। ਮੀਟਿੰਗ ਵਿਚ ਹਾਜ਼ਰ ਸਮੂਹ ਸਰਪੰਚਾਂ ਨੇ ਇੱਕ ਸੁਰ ਵਿਚ ਐਲਾਨ ਕੀਤਾ ਕਿ ਉਹ ਆਉਣ ਵਾਲੀਆਂ ਚੋਣਾਂ ਵਿਚ ਪੂਰੀ ਮਿਹਨਤ ਨਾਲ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸਮੂਹ ਸਰਪੰਚਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਹਲਕੇ ਦੇ ਲੋਕਾਂ ਦੀ ਸੇਵਾ ਇਸੇ ਸਮਰਪਣ ਭਾਵਨਾ ਨਾਲ ਕਰਦੇ ਰਹਿਣਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਖ਼ੁਸ਼ ਹਨ ਅਤੇ ਦੁਬਾਰਾ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਦੀਨਗੜ੍ਹ ਧਾਮ ’ਤੇ ਜਾਣ ਵਾਲੇ ਯਾਤਰੀਆਂ ਲਈ ਲਗਾਏ ਲੰਗਰ ਅਗਲੀ ਖ਼ਬਰ ਭੰਗੜਾ ਮੁਕਾਬਲਿਆਂ ਵਿਚ ਕਮਲ ਕੰਬੋਜ ਨੇ ਹਾਸਿਲ ਕੀਤਾ ਦੂਜਾ ਸਥਾਨ
Ad Position 24