27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.

Ad Position 21
No active advertisement
ਅਜੀਤ ਡੈਸਕ 27-10-2026
ਫ਼ਾਜ਼ਿਲਕਾ, 26 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐੱਸ.ਚੌਗਲੋਈ ਏ.ਸੀ. ਕੰਪਨੀ ਕਮਾਂਡਰ ਡੀ ਕੰਪਨੀ 50 ਬਟਾਲੀਅਨ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀ.ਐੱਸ.ਐਫ. ਨੇ ਮਿੱਡਾ ਦੇ ਨੇੜੇ ਸੁਖਚੈਨ ਸਿੰਘ ਉਰਫ਼ ਚੈਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਹਜ਼ਾਰਾ ਰਾਮ ਸਿੰਘ ਵਾਲਾ ਨੂੰ 291 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਆਈਸ ਡਰੱਗ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਆਈਸ ਡਰੱਗ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਸੀ.ਆਈ.ਏ. ਫ਼ਾਜ਼ਿਲਕਾ ਤੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੇ ਸਬੰਧ ਵਿਚ ਐੱਫ.ਐੱਫ. ਰੋਡ ਬੱਸ ਅੱਡਾ ਧਰਮੂਵਾਲਾ ਤੋਂ 200 ਮੀਟਰ ਪਿੱਛੇ ਜਲਾਲਾਬਾਦ ਵਾਲੀ ਸਾਈਡ ਸਨ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਦੇ ਹੱਥ ਵਿਚ ਇਕ ਲਿਫ਼ਾਫ਼ਾ ਫੜਿਆ ਹੋਇਆ ਸੀ ਜਿਸ ਨੂੰ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤੇ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਕਰਨ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਸੋਹਣਾ ਸਾਂਦੜ ਕੋਲੋਂ 375 ਗਰਾਮ ਆਈਸ ਡਰੱਗ ਬਰਾਮਦ ਹੋਣ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਚੋਰੀ ਦੀ ਫ਼ਿਰਾਕ ’ਚ ਘੁੰਮਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਚੋਰੀ ਦੀ ਫ਼ਿਰਾਕ ਵਿਚ ਘੁੰਮਣ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਹਾਜ਼ਰ ਹੋ ਕੇ ਇਤਲਾਹ ਦਿੱਤੀ ਕਿ ਮਨਜੀਤ ਸਿੰਘ ਉਰਫ਼ ਭੰਗੂ ਪੁੱਤਰ ਦਲੀਪ ਸਿੰਘ, ਰੰਗਾ ਸਿੰਘ ਪੁੱਤਰ ਜੱਗਾ ਸਿੰਘ ਤੇ ਲਖਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਓਝਾ ਵਾਲੀ ਚੋਰੀਆਂ ਕਰਨ ਦੇ ਆਦੀ ਹਨ, ਜੋ ਚੋਰੀ ਦੀ ਫ਼ਿਰਾਕ ਵਿਚ ਪਿੰਡ ਲਾਲੋ ਵਾਲੀ ਤੋਂ ਫ਼ਾਜ਼ਿਲਕਾ ਸ਼ਹਿਰ ਨੂੰ ਆ ਰਹੇ ਹਨ। ਜੇਕਰ ਉਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਇਤਲਾਹ ਮੋਹਤਬਰ ’ਤੇ ਠੋਸ ਹੋਣ ’ਤੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮਲੋਟ ਫ਼ਾਜ਼ਿਲਕਾ ਜੀ.ਟੀ. ਰੋਡ ਪਰ ਵਾਟਰ ਵਰਕਸ ਨੇੜੇ ਢਾਣੀ ਵਾਟਰ ਵਰਕਸ ਅਰਨੀਵਾਲਾ ਦੇ ਨਾਲ ਜਾਂਦੇ ਕੱਚੇ ਰਸਤੇ ’ਤੇ ਪੁੱਜੀ ਤਾਂ ਕੱਚੇ ਰਸਤੇ ਮੇਨ ਜੀ.ਟੀ. ਰੋਡ ਵੱਲ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸਾਥੀ ਕਰਮਚਾਰੀਆਂ ਨੇ ਕਾਬੂ ਕੀਤਾ। ਕਾਬੂ ਕੀਤੇ ਵਿਅਕਤੀ ਬੰਟੀ ਸਿੰਘ ਉਰਫ਼ ਰਾਹੁਲ ਪੁੱਤਰ ਭੱਲਾ ਰਾਮ ਵਾਸੀ ਨੂਰਪੁਰਾ ਬਸਤੀ ਨੂਰਸਾਹ ਅਰਨੀਵਾਲਾ ਕੋਲੋਂ 10 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕੀਤੀਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਗਿੱਲ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬਾਦਲ ਕਾਲੋਨੀ ਆਸ਼ਰਮ ਕਮੇਟੀ ਵਲੋਂ ਕੀਤਾ ਗਿਆ ਵਿਸ਼ੇਸ਼ ਸਨਮਾਨ
Ad Position 24