27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਵਿਧਾਇਕ ਗੋਲਡੀ ਕੰਬੋਜ ਨੇ ਚੱਕ ਜਾਨੀਸਰ ਵਿਖੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਚੱਕ ਜਾਨੀਸਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੀਂ ਬਣੀ 13 ਕਿੱਲੋਮੀਟਰ ਲਿੰਕ ਸੜਕ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਹਲਕੇ ਦੇ ਪਿੰਡ ਚੱਕ ਜਾਨੀਸਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ-ਨਾਲ ਨਵੀਂ ਬਣੀ 13 ਕਿੱਲੋਮੀਟਰ ਲਿੰਕ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਗਰਾਮ ਪੰਚਾਇਤ ਚੱਕ ਜਾਨੀਸਰ ਦੇ ਛੱਪੜ ਦੇ ਆਲੇ-ਦੁਆਲੇ ਟਰੈਕ ਬਣਾਉਣ ਤੇ ਕ੍ਰਿਕਟ ਬਾਕਸ ਦੇ ਨਿਰਮਾਣ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ‘ਸਪੈਸ਼ਲ ਅਸਿਸਟੈਂਸ ਟੂ ਸਟੇਟਸ ਫ਼ਾਰ ਕੈਪੀਟਲ ਇੰਨਵੈਸਟਮੈਂਟ 2025-26’ ਸਕੀਮ ਤਹਿਤ ਪੂਰਨ ਪੱਟੀ ਰੋਡ ਤੋਂ ਚੱਕ ਜਾਨੀਸਰ ਤੱਕ ਬਣਾਈ ਗਈ 13 ਕਿੱਲੋਮੀਟਰ ਲੰਬੀ ਲਿੰਕ ਸੜਕ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਕੀਤਾ ਗਿਆ। ਇਸ ਸੜਕ ਦੇ ਨਿਰਮਾਣ ’ਤੇ ਕਰੀਬ ਸਵਾ 4 ਕਰੋੜ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਵੀਂ ਲਿੰਕ ਸੜਕ ਬਣਨ ਨਾਲ ਸ੍ਰੀ ਮੁਕਤਸਰ ਸਾਹਿਬ ਜਾਣ ਵਾਲੇ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ। ਹੁਣ ਲੋਕਾਂ ਦਾ ਲਗਭਗ 15 ਤੋਂ 20 ਕਿੱਲੋਮੀਟਰ ਤੱਕ ਦਾ ਸਫ਼ਰ ਘੱਟ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਅਬੋਹਰ ਨੇ 86 ਇਨਾਮਾਂ ਨਾਲ ਲਗਾਤਾਰ 12ਵੀਂ ਵਾਰ ਜਿੱਤੀ ਪੰਜਾਬ ਯੂਨੀਵਰਸਿਟੀ ਯੂਥ ਫ਼ੈਸਟੀਵਲ... ਅਗਲੀ ਖ਼ਬਰ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਯਾਦਗਾਰੀ ਹੋ ਨਿੱਬੜਿਆ ਗੁਰਮਤਿ ਵਿਚਾਰ ਸਮਾਗਮ
Ad Position 24