26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਪੰਜਵਾਂ ਦਿਵਿਆਂਗ ਸਹਾਇਤਾ ਵੰਡ ਸਮਾਗਮ

ਜਲਾਲਾਬਾਦ,26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦਿਵਿਆਂਗਜਨਾਂ ਦੀ ਸਹਾਇਤਾ ਲਈ ਪੰਜਵਾਂ ਦਿਵਿਆਂਗ ਸਹਾਇਤਾ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 27-10-2026
ਜਲਾਲਾਬਾਦ,26 ਅਕਤੂਬਰ (ਜਸਕਰਨ ਸਿੰਘ ਤਨੇਜਾ)- ਖੱਤਰੀ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦਿਵਿਆਂਗਜਨਾਂ ਦੀ ਸਹਾਇਤਾ ਲਈ ਪੰਜਵਾਂ ਦਿਵਿਆਂਗ ਸਹਾਇਤਾ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਦਿਵਿਆਂਗਜਨਾਂ ਨੂੰ ਟਰਾਈ ਸਾਈਕਲਾਂ ਵੰਡੀਆਂ ਗਈਆਂ ਤਾਂ ਜੋ ਉਨ੍ਹਾਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲ ਸਕੇ ਅਤੇ ਉਹ ਆਤਮ-ਨਿਰਭਰ ਜੀਵਨ ਬਤੀਤ ਕਰ ਸਕਣ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਮਾਜ ਦੇ ਹਰੇਕ ਵਿਅਕਤੀ ਦੀ ਨੈਤਿਕ ਜ਼ਿੰਮੇਵਾਰੀ ਹੈ। ਖੱਤਰੀ ਬਿਰਾਦਰੀ ਦੇ ਪ੍ਰਧਾਨ ਦੀਪਕ ਸਹਿਗਲ ਅਤੇ ਸੀਨੀਅਰ ਮੀਤ ਪ੍ਰਧਾਨ ਵਿਕੀ ਧਵਨ ਨੇ ਦੱਸਿਆ ਕਿ ਸੁਸਾਇਟੀ ਵਲੋਂ ਦਿਵਿਆਂਗਜਨਾਂ ਦੀ ਸਹਾਇਤਾ ਦੇ ਉਦੇਸ਼ ਨਾਲ ਇਹ ਸਮਾਗਮ ਕਰਵਾਇਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਜਲਾਲਾਬਾਦ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਬੂਟੇ ਵੰਡ ਕੇ ਵਾਤਾਵਰਨ ਸੰਭਾਲ ਦਾ ਸੁਨੇਹਾ ਅਗਲੀ ਖ਼ਬਰ ਸਾਈਬਰ ਧੋਖਾਧੜੀ ਪੀੜਤ ਵਿਅਕਤੀ 2 ਲੱਖ 30 ਹਜ਼ਾਰ ਦੀ ਰਕਮ ਬਠਿੰਡਾ ਪੁਲਿਸ ਨੇ ਵਾਪਸ ਕਰਵਾਈ
Ad Position 24