ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜੀ.ਐੱਫ.ਸੀ. ਜਲਾਲਾਬਾਦ ਫੁੱਟਬਾਲ ਕੱਪ ਦਾ ਪੋਸਟਰ ਜਾਰੀ
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ/ਜਤਿੰਦਰ ਪਾਲ ਸਿੰਘ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਇਲਾਕੇ ਵਿਚ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜੀ. ਐੱਫ.
ਜਲਾਲਾਬਾਦ, 26 ਅਕਤੂਬਰ (ਜਸਕਰਨ ਸਿੰਘ ਤਨੇਜਾ/ਜਤਿੰਦਰ ਪਾਲ ਸਿੰਘ)- ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਇਲਾਕੇ ਵਿਚ ਫੁੱਟਬਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜੀ.ਐੱਫ.ਸੀ. ਜਲਾਲਾਬਾਦ ਫੁੱਟਬਾਲ ਕੱਪ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਸੰਬੰਧੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੋਸਟਰ ਜਾਰੀ ਕੀਤਾ ਗਿਆ। ਇਹ ਫੁੱਟਬਾਲ ਕੱਪ 2, 3 ਤੇ 4 ਨਵੰਬਰ ਨੂੰ ਪਿੰਡ ਡੱਬਵਾਲਾ ਕਲਾਂ, ਅਰਨੀਵਾਲਾ (ਜ਼ਿਲ੍ਹਾ ਫ਼ਾਜ਼ਿਲਕਾ) ਦੇ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਟੂਰਨਾਮੈਂਟ ’ਚ ਚੇਅਰਮੈਨ ਫੁੱਟਬਾਲ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਗਗਨ ਕੋਕਰੀ ਮੁੱਖ ਮਹਿਮਾਨ ਵਜੋਂ ਪੁੱਜ ਕੇ ਖਿਡਾਰੀਆਂ ਨਾਲ ਮੁਲਾਕਾਤ ਕਰਨਗੇ। ਟੂਰਨਾਮੈਂਟ ਦੀ ਜੇਤੂ ਟੀਮ ਨੂੰ ਪਹਿਲੇ ਇਨਾਮ ਵਜੋਂ 1 ਲੱਖ ਰੁਪਏ ਦਿੱਤੇ ਜਾਣਗੇ ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 71 ਹਜ਼ਾਰ ਰੁਪਏ ਦਾ ਇਨਾਮ ਮਿਲੇਗਾ। ਇਸੇ ਤਰ੍ਹਾਂ ਤੀਜੇ ਤੇ ਚੌਥੇ ਸਥਾਨ ’ਤੇ ਰਹਿਣ ਵਾਲੀਆਂ ਟੀਮਾਂ ਲਈ 11-11 ਹਜ਼ਾਰ ਰੁਪਏ ਦੇ ਇਨਾਮ ਰੱਖੇ ਗਏ ਹਨ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਜੀ.ਐੱਫ.ਸੀ. ਜਲਾਲਾਬਾਦ ਫੁੱਟਬਾਲ ਕੱਪ ਦਾ ਉਦੇਸ਼ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਮੁਹੱਈਆ ਕਰਵਾਉਣਾ ਅਤੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧਾਉਣਾ ਹੈ।