27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਨਾਗਰਿਕ 16 ਤੋਂ 30 ਨਵੰਬਰ ਤੱਕ ਖ਼ੁਦ ਆਨਲਾਈਨ ਭਰ ਸਕਣਗੇ ਆਪਣੇ ਵੇਰਵੇ

ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋ 30 ਨਵੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖ਼ੁਦ ਆਨਲਾਈਨ ਭਰਨ ਦੀ ਸਹੂਲਤ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 28-10-2026
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤ ਸਰਕਾਰ ਵਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋ 30 ਨਵੰਬਰ ਤੱਕ ਚਲਾਈ ਜਾਵੇਗੀ। ਇਸ ਦੌਰਾਨ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖ਼ੁਦ ਆਨਲਾਈਨ ਭਰਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਉਪਰੰਤ 1 ਦਸੰਬਰ ਤੋ 4 ਜਨਵਰੀ 2027 ਤੱਕ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦੇਣ ਅਤੇ ਜਨਗਣਨਾ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਇਕ ਵਿਸ਼ੇਸ਼ ਬੈਠਕ ਕੀਤੀ ਗਈ। ਬੈਠਕ ਦੌਰਾਨ ਸਬੰਧਿਤ ਅਧਿਕਾਰੀਆਂ ਨੇ ਜਨਗਣਨਾ ਦੀ ਪ੍ਰਕਿਰਿਆ,ਸਵੈ-ਗਣਨਾ ਅਤੇ ਲੋਕਾਂ ਦੀ ਭਾਗੀਦਾਰੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ ਅਫ਼ਸਰ ਫ਼ਾਜ਼ਿਲਕਾ ਨੇ ਦੱਸਿਆ ਕਿ ਜਨਗਣਨਾ ਇਕ ਮਹੱਤਵਪੂਰਨ ਕੌਮੀ ਕਾਰਜ ਹੈ, ਜਿਸ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ।ਬੈਠਕ ਵਿਚ ਪਹੁੰਚੇ ਜ਼ਿਲ੍ਹਾ ਕੋਆਰਡੀਨੇਟਰ ਕਾਰਤੀਕ ਆਰਿਆ, ਡੀ.ਸੀ.ਓ.ਚੰਡੀਗੜ੍ਹ ਨੇ ਦੱਸਿਆ ਕਿ ਸਵੈ-ਗਣਨਾ ਰਹਿਤ ਨਾਗਰਿਕ 16 ਨਵੰਬਰ ਤੋਂ 30 ਨਵੰਬਰ ਤੱਕ ਆਪਣੇ ਵੇਰਵੇ ਖ਼ੁਦ ਭਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਲੋਕਾਂ ਨੂੰ ਆਪਣੀ ਜਾਣਕਾਰੀ ਖ਼ੁਦ ਦਰਜ ਕਰਨ ਦਾ ਮੌਕਾ ਮਿਲੇਗਾ ਅਤੇ ਜਨਗਣਨਾ ਦੀ ਪ੍ਰਕਿਰਿਆ ਵਿਚ ਲੋਕਾਂ ਦੀ ਭਾਗੀਦਾਰੀ ਵਧੇਗੀ ਇਸੇ ਦੌਰਾਨ ਜ਼ਿਲ੍ਹਾ ਸੈਂਸਸ ਅਫ਼ਸਰ ਫ਼ਾਜ਼ਿਲਕਾ ਡਾ. ਮਨਦੀਪ ਕੌਰ ਵਲੋਂ ਕਿਹਾ ਗਿਆ ਕਿ ਭਾਰਤ ਸਰਕਾਰ ਵੱਲੋਂ ਕਰਵਾਈ ਜਾ ਰਹੀ ਜਨਗਣਨਾ ਦੇਸ਼ ਦੇ ਵਿਕਾਸ ਅਤੇ ਭਵਿੱਖ ਦੀਆ ਯੋਜਨਾਵਾਂ ਲਈ ਅਹਿਮ ਆਧਾਰ ਹੈ। ਇਸ ਕਾਰਜ ਨੂੰ ਸਹੀ ਅਤੇ ਸਮੇਂ ਸਿਰ ਪੂਰਾ ਕਰਨ ਲਈ ਹਰ ਪੱਧਰ ’ਤੇ ਸਹਿਯੋਗ ਦੇਣਾ ਲਾਜ਼ਮੀ ਹੈ। ਇਸ ਮੌਕੇ ਲਖਵਿੰਦਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਕਮ ਵਧੀਕ ਜ਼ਿਲ੍ਹਾ ਸੈਂਸਜ ਅਫ਼ਸਰ ਫ਼ਾਜ਼ਿਲਕਾ, ਸਮੂਹ ਚਾਰਜ ਅਫ਼ਸਰ ਸਾਹਿਬਾਨ ਅਤੇ ਜ਼ਿਲ੍ਹਾ ਸੈਂਸਜ ਸੈੱਲ ਤੋ ਇੰਚਾਰਜ ਸੁਰਿੰਦਰ ਪਾਲ ਇਨਵੇਸਟੀਗੇਟਰ ਅਤੇ ਅਮਨਦੀਪ ਗਿਰਧਰ ਕਲਰਕ ਵੀ ਹਾਜ਼ਰ ਹੋਏ ਸਨ।
Ad Position 22
No active advertisement
ਪਿਛਲੀ ਖ਼ਬਰ ਟਰਾਲੇ ਨਾਲ ਟਕਰਾ ਕੇ ਕਬੱਡੀ ਖਿਡਾਰੀ ਗੰਭੀਰ ਜ਼ਖ਼ਮੀ ਹਰਿਆਣਾ ਮੈਚ ਖੇਡਣ ਜਾ ਰਿਹਾ ਸੀ ਨੌਜਵਾਨ ਅਗਲੀ ਖ਼ਬਰ ਪ੍ਰਸ਼ਾਸਨ ਵਲੋਂ ਮਨਜ਼ੂਰੀ ਰੱਦ ਕੀਤੇ ਜਾਣ ਕਾਰਨ ਜਾਖੜ ਟਰੱਸਟ ਦੀ ਸੱਤਵੀਂ ਮੈਰਾਥਨ ਮੁਲਤਵੀ ਹੁਣ 22 ਨਵੰਬਰ ਨੂੰ ਮੈਰਾਥਨ ਕਰ...
Ad Position 24