27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗੋਪੀ ਚੰਦ ਆਰੀਆ ਮਹਿਲਾ ਕਾਲਜ ’ਚ ‘ਸਿਹਤ, ਖ਼ੁਸ਼ੀ ਅਤੇ ਲਿੰਗਕ ਸੰਵੇਦਨਸ਼ੀਲਤਾ’ ਬਾਰੇ ਵਰਕਸ਼ਾਪ

ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੇ ਵੁਮੈਨ ਸਟੱਡੀਜ਼ ਸੈਂਟਰ ਵਲੋਂ ਕਾਲਜ ਦੀ ਪ੍ਰਿੰਸੀਪਲ ਅਤੇ ਡਾਇਰੈਕਟਰ ਡਾ. ਰੇਖਾ ਸੂਦ ਹਾਂਡਾ ਦੇ ਯੋਗ ਮਾਰਗਦਰਸ਼ਨ ਅਤੇ ਕੋਆਰਡੀਨੇਟਰ ਅਮਨਦੀਪ ਕੌਰ ਦੇ ਸੰਯੋਜਨ ਹੇਠ ‘ਸਿਹਤ, ਖ਼ੁਸ਼ੀ ਅਤੇ ਲਿੰਗਕ ਸੰਵੇਦਨਸ਼ੀਲਤਾ: ਇਕ ਸਮਾਵੇਸ਼ੀ ਸਮਾਜ ਦਾ ਨਿਰਮਾਣ’ ਵਿਸ਼ੇ ’ਤੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਗੋਪੀਚੰਦ ਆਰੀਆ ਮਹਿਲਾ ਕਾਲਜ ਅਬੋਹਰ ਵਿਖੇ ਲਗਾਈ ਗਈ ਵਰਕਸ਼ਾਪ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਅਤੇ ਹੋਰ। ਅਜੀਤ ਤਸਵੀਰ 28-10-2026
ਅਬੋਹਰ, 27 ਅਕਤੂਬਰ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਦੇ ਵੁਮੈਨ ਸਟੱਡੀਜ਼ ਸੈਂਟਰ ਵਲੋਂ ਕਾਲਜ ਦੀ ਪ੍ਰਿੰਸੀਪਲ ਅਤੇ ਡਾਇਰੈਕਟਰ ਡਾ.ਰੇਖਾ ਸੂਦ ਹਾਂਡਾ ਦੇ ਯੋਗ ਮਾਰਗਦਰਸ਼ਨ ਅਤੇ ਕੋਆਰਡੀਨੇਟਰ ਅਮਨਦੀਪ ਕੌਰ ਦੇ ਸੰਯੋਜਨ ਹੇਠ ‘ਸਿਹਤ, ਖ਼ੁਸ਼ੀ ਅਤੇ ਲਿੰਗਕ ਸੰਵੇਦਨਸ਼ੀਲਤਾ: ਇਕ ਸਮਾਵੇਸ਼ੀ ਸਮਾਜ ਦਾ ਨਿਰਮਾਣ’ ਵਿਸ਼ੇ ’ਤੇ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਲਗਭਗ 80 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਆਰਟ ਆਫ਼ ਲਿਵਿੰਗ ਦੇ ਅਧਿਆਪਕ ਅਤੇ ਇੰਡੀਅਨ ਯੋਗਾ ਐਸੋਸੀਏਸ਼ਨ ਦੇ ਉਪ-ਪ੍ਰਧਾਨ ਮਾਣਿਕ ਡੇਮਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਰੀਰਕ ਸਿਹਤ, ਮਾਨਸਿਕ ਸ਼ਾਂਤੀ, ਸਕਾਰਾਤਮਿਕ ਸੋਚ ਅਤੇ ਤਣਾਅ ਪ੍ਰਬੰਧਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸ੍ਰੀ ਡੇਮਲਾ ਨੇ ਵਿਦਿਆਰਥਣਾਂ ਨੂੰ ਤਣਾਅ ਦੂਰ ਕਰਨ ਲਈ ਯੋਗ ਦੀਆਂ ਲਾਭਦਾਇਕ ਮੁਦਰਾਵਾਂ, ਸਾਹ ਲੈਣ ਦੀਆਂ ਤਕਨੀਕਾਂ ਅਤੇ ਧਿਆਨ ਦਾ ਅਭਿਆਸ ਕਰਵਾਇਆ। ਵਰਕਸ਼ਾਪ ਦੌਰਾਨ ਲਿੰਗਕ ਸੰਵੇਦਨਸ਼ੀਲਤਾ, ਸਮਾਨਤਾ ਅਤੇ ਇੱਕ ਸਮਾਵੇਸ਼ੀ ਮਾਹੌਲ ਸਿਰਜਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮੀਡੀਆ ਸਲਾਹਕਾਰ ਡਾ.ਨੀਰਜ ਮਹਿਤਾ, ਰਿਸਰਚ ਅਸਿਸਟੈਂਟ ਵਨੀਤਾ ਮੱਕੜ, ਸੁਨੀਲ ਸੋਨੀ ਅਤੇ ਦਿਨੇਸ਼ ਨੇ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ’ਚ ਕੈਮਿਸਟ ਐਸੋਸੀਏਸ਼ਨ ਦੀ ਹੰਗਾਮੀ ਬੈਠਕ ਡਰੱਗ ਇੰਸਪੈਕਟਰ ਨੇ ਦਿੱਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24