29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ਪੁਲਿਸ ਦੇ ਤਸ਼ੱਦਦ ਵਿਰੁੱਧ ਬੀ.ਕੇ.ਯੂ. (ਉਗਰਾਹਾਂ) ਵਲੋਂ ਥਾਣਾ ਸਦਰ ਸਾਹਮਣੇ ਰੋਸ ਧਰਨਾ

ਫ਼ਾਜ਼ਿਲਕਾ, 28 ਅਕਤੂਬਰ (ਅਮਰਜੀਤ ਸ਼ਰਮਾ)-ਮਾਨਸਾ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿਚ ‘ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ’ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਗਸੀਰ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਥਾਣਾ ਸਦਰ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Ad Position 21
No active advertisement
ਰੋਸ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਅਤੇ ਕਿਸਾਨ। ਤਸਵੀਰ-ਅਮਰਜੀਤ ਸ਼ਰਮਾ 29-10-2026
ਫ਼ਾਜ਼ਿਲਕਾ, 28 ਅਕਤੂਬਰ (ਅਮਰਜੀਤ ਸ਼ਰਮਾ)-ਮਾਨਸਾ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿਚ ‘ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ’ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਜਗਸੀਰ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਥਾਣਾ ਸਦਰ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕਿਸਾਨਾਂ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਮਨਜੀਤ ਸਿੰਘ, ਗੁਰਮੇਲ ਸਿੰਘ, ਕੁਲਵੰਤ ਸਿੰਘ, ਛਿੰਦਰ ਸਿੰਘ, ਰਾਮ ਸਿੰਘ, ਜਸਵੀਰ ਸਿੰਘ, ਗੁਰਨਾਮ ਸਿੰਘ, ਅਸ਼ੋਕ ਸਿੰਘ, ਜੋਗਿੰਦਰ ਸਿੰਘ ਤੇ ਹੰਸਾ ਸਿੰਘ ਆਦਿ ਨੇ ਬੀਤੇ ਦਿਨੀਂ ਪੁਲਿਸ ਵਲੋਂ ਮਾਨਸਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ। ਕਿਸਾਨ ਆਗੂਆਂ ਨੇ ਆਖਿਆ ਕਿ ਸਰਕਾਰ ਹੱਕ ਮੰਗਦੇ ਲੋਕਾਂ ਤੇ ਕਿਸਾਨਾਂ ਦੀ ਆਵਾਜ਼ ਨੂੰ ਲਾਠੀ ਅਤੇ ਤਸ਼ੱਦਦ ਦੇ ਜ਼ੋਰ ’ਤੇ ਦਬਾਉਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਾਸ਼ਵੀ ਕੰਬੋਜ ਨੇ ਰਾਸ਼ਟਰੀ ਤੀਰ-ਅੰਦਾਜ਼ੀ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਉੁਘੇ ਸਿੱਖਿਆ ਸ਼ਾਸਤਰੀ ਸਤੀਸ਼ ਸ਼ਰਮਾ ਦੀ 38ਵੀਂ ਬਰਸੀ ਮੌਕੇ ਖੂਨਦਾਨ ਕੈਂਪ ਲਗਾਇਆ
Ad Position 24