ਮੱਛਰਾਂ ਦੇ ਕਹਿਰ ਤੋਂ ਬਚਾਅ ਲਈ ਨਗਰ ਕੌਂਸਲ ਵਲੋਂ ਫੌਗਿੰਗ ਸ਼ੁਰੂ
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਬਦਲਦੇ ਮੌਸਮ ਦੇ ਨਾਲ ਵੱਧ ਰਹੀ ਮੱਛਰਾਂ ਦੀ ਪੈਦਾਵਾਰ ਤੇ ਬਿਮਾਰੀਆਂ ਦੇ ਖ਼ਤਰੇ ਨੂੰ ਦੇਖਦਿਆਂ ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਵਿਚ ਮੱਛਰ ਮਾਰੂ ਫੌਗਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਨਗਰ ਕੌਂਸਲ ਦੀ ਪ੍ਰਧਾਨ ਅਨੀਤਾ ਜੈਰਥ ਦੇ ਕੈਲਾਸ਼ ਨਗਰ ਸਥਿਤ ਨਿਵਾਸ ਅਸਥਾਨ ਤੋਂ ਫੌਗਿੰਗ ਮਸ਼ੀਨਾਂ ਨੂੰ ਰਵਾਨਾ ਕੀਤਾ ਗਿਆ।
ਫ਼
ਫ਼ਾਜ਼ਿਲਕਾ ਵਿਚ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਮਸ਼ੀਨ ਨੂੰ ਰਵਾਨਾ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਕੰਬੋਜ, ਸਾਬਕਾ ਕੌਂਸਲਰ ਅਸ਼ੋਕ ਜੈਰਥ ਤੇ ਹੋਰ। ਅਜੀਤ ਤਸਵੀਰ
29-10-2026
ਫ਼ਾਜ਼ਿਲਕਾ, 28 ਅਕਤੂਬਰ (ਦਵਿੰਦਰ ਪਾਲ ਸਿੰਘ)- ਬਦਲਦੇ ਮੌਸਮ ਦੇ ਨਾਲ ਵੱਧ ਰਹੀ ਮੱਛਰਾਂ ਦੀ ਪੈਦਾਵਾਰ ਤੇ ਬਿਮਾਰੀਆਂ ਦੇ ਖ਼ਤਰੇ ਨੂੰ ਦੇਖਦਿਆਂ ਨਗਰ ਕੌਂਸਲ ਫ਼ਾਜ਼ਿਲਕਾ ਵਲੋਂ ਸ਼ਹਿਰ ਵਿਚ ਮੱਛਰ ਮਾਰੂ ਫੌਗਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਨਗਰ ਕੌਂਸਲ ਦੀ ਪ੍ਰਧਾਨ ਅਨੀਤਾ ਜੈਰਥ ਦੇ ਕੈਲਾਸ਼ ਨਗਰ ਸਥਿਤ ਨਿਵਾਸ ਅਸਥਾਨ ਤੋਂ ਫੌਗਿੰਗ ਮਸ਼ੀਨਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਕੰਬੋਜ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਾਬਕਾ ਕੌਂਸਲਰ ਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਨੇ ਦੱਸਿਆ ਕਿ ਮੌਸਮ ਵਿਚ ਆਈ ਤਬਦੀਲੀ ਕਾਰਨ ਮੱਛਰਾਂ ਦਾ ਪ੍ਰਕੋਪ ਵੱਧ ਰਿਹਾ ਹੈ। ਲੋਕਾਂ ਨੂੰ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਨਗਰ ਕੌਂਸਲ ਵਲੋਂ ਇਹ ਮੁਹਿੰਮ ਵਿੱਢੀ ਗਈ ਹੈ। ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਸ਼ਹਿਰ ਦੇ ਸਾਰੇ 25 ਵਾਰਡਾਂ ਵਿਚ ਨਿਯਮਤ ਫੌਗਿੰਗ ਕਰਵਾਉਣ ਲਈ ਟੀਮਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਖੇਤਰ ਵਿਚ ਮੱਛਰਾਂ ਦੀ ਸਮੱਸਿਆ ਜ਼ਿਆਦਾ ਹੈ ਤਾਂ ਸ਼ਹਿਰ ਵਾਸੀ ਨਗਰ ਕੌਂਸਲ ਨਾਲ ਸੰਪਰਕ ਕਰਕੇ ਪਹਿਲਾਂ ਵੀ ਫੌਗਿੰਗ ਮਸ਼ੀਨ ਮੰਗਵਾ ਸਕਦੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਾਰੀ-ਵਾਰੀ ਫੌਗਿੰਗ ਮਸ਼ੀਨਾਂ ਪਹੁੰਚ ਕੇ ਮੱਛਰਾਂ ਦਾ ਖ਼ਾਤਮਾ ਕਰਨਗੀਆਂ। ਸੀਨੀਅਰ ਮੀਤ ਪ੍ਰਧਾਨ ਭਗਵਾਨ ਦਾਸ ਅਤੇ ਅਸ਼ੋਕ ਜੈਰਥ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਵੱਲ ਵੀ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।