ਹੈਰੋਇਨ ਸਮੇਤ 3 ਵਿਅਕਤੀ ਕਾਬੂ
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਚਿਨ ਵਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੁਖੇਰਾ ਬੋਦਲਾ ਤੋਂ ਲਿੰਕ ਰੋਡ ਪਿੰਡ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਪਿੰਡ ਸੁਖੇਰਾ ਬੋਦਲਾ ਤੋਂ ਬਾਹਰ ਰੇਤ ਖੱਡੇ ਪਾਸ ਪੁੱਜੀ ਤਾਂ ਸਾਹਮਣੇ ਤੋਂ 3 ਵਿਅਕਤੀ ਆਉਂਦੇ ਦਿਖਾਈ ਦਿੱਤੇ।
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸਚਿਨ ਵਰਮਾ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੁਖੇਰਾ ਬੋਦਲਾ ਤੋਂ ਲਿੰਕ ਰੋਡ ਪਿੰਡ ਫੱਤੂ ਵਾਲਾ ਨੂੰ ਜਾ ਰਹੀ ਸੀ ਤਾਂ ਪਿੰਡ ਸੁਖੇਰਾ ਬੋਦਲਾ ਤੋਂ ਬਾਹਰ ਰੇਤ ਖੱਡੇ ਪਾਸ ਪੁੱਜੀ ਤਾਂ ਸਾਹਮਣੇ ਤੋਂ 3 ਵਿਅਕਤੀ ਆਉਂਦੇ ਦਿਖਾਈ ਦਿੱਤੇ। ਜਿਨ੍ਹਾਂ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਨ੍ਹਾਂ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਢੰਡੀ ਕਦੀਮ ਵਰਮਾ, ਗੁਰਚਰਨ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਚੱਕ ਮੁਹੰਮਦੇ ਵਾਲਾ ਅਤੇ ਰਿੰਕੂ ਸਿੰਘ ਪੁੱਤਰ ਰਾਜ ਸਿੰਘ ਵਾਸੀ ਫੱਤੂ ਵਾਲਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।