30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਵੱਖ-ਵੱਖ ਸਕੂਲਾਂ ’ਚ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚਲਾਏ ਜਾ ਰਹੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ, ਸੁਰੱਖਿਆ ਅਤੇ ਸੰਭਾਲ—ਹਰ ਬੱਚੇ ਦਾ ਅਧਿਕਾਰ’ ਦੇ ਨਾਅਰੇ ਹੇਠ 31 ਅਕਤੂਬਰ ਤੱਕ ਪੂਰੇ ਪੰਜਾਬ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਮੁਹਿੰਮ ਚਲਾਈ ਜਾ ਰਹੀ ਹੈ । ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਅਤੇ ਅਥਾਰਿਟੀ ਦੀ ਸਕੱਤਰ ਰੂਚੀ ਸਵਪਨ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ।

Ad Position 21
No active advertisement
ਫ਼ਾਜ਼ਿਲਕਾ ਦੇ ਸਰਕਾਰੀ ਸਕੂਲ ’ਚ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਲਗਾਏ ਜਾਗਰੂਕਤਾ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਅਤੇ ਹੋਰ। ਅਜੀਤ ਤਸਵੀਰ 30-10-2026
ਫ਼ਾਜ਼ਿਲਕਾ, 29 ਅਕਤੂਬਰ (ਦਵਿੰਦਰ ਪਾਲ ਸਿੰਘ)-ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਚਲਾਏ ਜਾ ਰਹੇ ਸੁਰੱਖਿਅਤ ਬਚਪਨ ਅਭਿਆਨ ਤਹਿਤ ਜਾਗਰੂਕਤਾ, ਸੁਰੱਖਿਆ ਅਤੇ ਸੰਭਾਲ—ਹਰ ਬੱਚੇ ਦਾ ਅਧਿਕਾਰ’ ਦੇ ਨਾਅਰੇ ਹੇਠ 31 ਅਕਤੂਬਰ ਤੱਕ ਪੂਰੇ ਪੰਜਾਬ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਮੁਹਿੰਮ ਚਲਾਈ ਜਾ ਰਹੀ ਹੈ । ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਬਲਜਿੰਦਰ ਸਿੰਘ ਦੀ ਰਹਿਨੁਮਾਈ ਅਤੇ ਅਥਾਰਿਟੀ ਦੀ ਸਕੱਤਰ ਰੂਚੀ ਸਵਪਨ ਸ਼ਰਮਾ ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਾਜ਼ਿਲਕਾ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ, ਸਕੱਤਰ ਰੂਚੀ ਸਵਪਨ ਸ਼ਰਮਾ, ਪੈਨਲ ਐਡਵੋਕੇਟ ਰਮਨਦੀਪ ਕੌਰ, ਪੈਰਾ ਲੀਗਲ ਵਲੰਟੀਅਰ ਪ੍ਰੀਤਮ ਸਿੰਘ, ਰਿਸ਼ੂ ਰਾਣੀ, ਅਧਿਆਪਕ ਅਸ਼ੋਕ ਕੁਮਾਰ ’ਤੇ ਤਰਨਜੀਤ ਕੌਰ ਹਾਜ਼ਰ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਫ਼ਾਜ਼ਿਲਕਾ ’ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਕੇ.ਸਿੰਗਲਾ, ਸਿਵਲ ਜੱਜ ਸੀਨੀਅਰ ਡਿਵੀਜ਼ਨ ਅਜੇ ਮਿੱਤਲ, ਪੈਨਲ ਐਡਵੋਕੇਟ ਅਮਿੱਤ ਕਾਲੜਾ, ਪੈਰਾ ਲੀਗਲ ਵਲੰਟੀਅਰ ਖੰਡਾ ਸਿੰਘ ਤੇ ਕੋਰੋ ਰਾਣੀ ਅਤੇ ਅਧਿਆਪਕ ਸੰਦੀਪ ਅਨੇਜਾ ਅਤੇ ਰਮਨਦੀਪ ਕੌਰ ਸ਼ਾਮਲ ਹੋਏ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ’ਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪੈਮਲਪ੍ਰੀਤ ਗਰੇਵਾਲ ਕਾਹਲੋਂ, ਜੁਡੀਸ਼ੀਅਲ ਮੈਜਿਸਟਰੇਟ ਹਿਮਾਂਸ਼ੀ ਗਲਹੋਤਰਾ, ਪੈਨਲ ਐਡਵੋਕੇਟ ਸ਼੍ਰੇਣਿਕ ਜੈਨ, ਪੈਰਾ ਲੀਗਲ ਵਲੰਟੀਅਰ ਅਮਰ ਚੰਦ ਤੇ ਬਿਮਲਾ ਰਾਣੀ ਅਤੇ ਅਧਿਆਪਕ ਨੀਰਜ ਸ਼ਰਮਾ ਅਤੇ ਸਿਮਰਨ ਨੇ ਸ਼ਿਰਕਤ ਕੀਤੀ। ਸਰਕਾਰੀ ਹਾਈ ਸਕੂਲ ਅਬੋਹਰ ਵਿਚ ਸਿਵਲ ਜੱਜ ਜੂਨੀਅਰ ਡਿਵੀਜ਼ਨ ਜਗਵਿੰਦਰ ਸਿੰਘ ’ਤੇ ਨਵਨੀਤ ਕੌਰ ਧਾਲੀਵਾਲ, ਪੈਨਲ ਐਡਵੋਕੇਟ ਰਾਹੁਲ ਛਾਬੜਾ, ਪੈਰਾ ਲੀਗਲ ਵਲੰਟੀਅਰ ਮਨੂ ਰਾਣੀ, ਲਖਵੀਰ ਸਿੰਘ ਤੇ ਸੁਖਬਿੰਦਰ ਸਿੰਘ, ਅਧਿਆਪਕ ਅੰਜੂ ਸੇਤੀਆ ਅਤੇ ਰਣਜੀਤ ਕੁਮਾਰ ਮੌਜੂਦ ਸਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜਲਾਲਾਬਾਦ ਪੱਛਮੀ ’ਚ ਸਿਵਲ ਜੱਜ ਜੂਨੀਅਰ ਡਿਵੀਜ਼ਨ ਹਰਮਿਲਨਜੋਤ ਕੌਰ, ਪੈਨਲ ਐਡਵੋਕੇਟ ਕ੍ਰਿਸ਼ਨ, ਪੈਰਾ ਲੀਗਲ ਵਲੰਟੀਅਰ ਕੁਸੁਮ ਕਾਲੀ ਤੇ ਕ੍ਰਿਸ਼ਨਾ ਰਾਣੀ ਅਤੇ ਅਧਿਆਪਕ ਪ੍ਰਦੀਪ ਕੌਰ ਤੇ ਸੁਖਵਿੰਦਰ ਸਿੰਘ ਹਾਜ਼ਰ ਸਨ। ਇਨ੍ਹਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ‘ਮੇਰਾ ਬਚਪਨ, ਮੇਰਾ ਅਧਿਕਾਰ’ ਅਤੇ ‘ਕਾਨੂੰਨ ਜਾਣੋ, ਬਚਪਨ ਬਚਾਓ’ ਵਿਸ਼ਿਆਂ ਹੇਠ ‘ਪੋਕਸੋ ਐਕਟ-2012’, ਬਾਲ ਮਜ਼ਦੂਰੀ, ਬਾਲ ਵਿਆਹ, ਰਾਸ਼ਟਰੀ ਬਾਲ ਸਹਾਇਤਾ ਨੰਬਰ 1098 ਅਤੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਾਈਬਰ ਕ੍ਰਾਈਮ ਸੈੱਲ ਦੇ ਸਹਿਯੋਗ ਨਾਲ ‘ਸੁਰੱਖਿਅਤ ਕਲਿੱਕ, ਸੁਰੱਖਿਅਤ ਬਚਪਨ’ ਅਭਿਆਨ ਤਹਿਤ ਇੰਟਰਨੈੱਟ ਦੀ ਸੁਰੱਖਿਅਤ ਵਰਤੋਂ ਅਤੇ ਆਨਲਾਈਨ ਪਰੇਸ਼ਾਨੀਆਂ ਤੋਂ ਬਚਣ ਦੇ ਤਰੀਕੇ ਵੀ ਦੱਸੇ ਗਏ। ਇਸ ਮੌਕੇ ‘ਬੱਚਿਆਂ ਦੇ ਅਨੁਕੂਲ ਕਾਨੂੰਨੀ ਸੇਵਾਵਾਂ ਯੋਜਨਾ-2024’ ਅਤੇ ਪੋਕਸੋ ਐਕਟ ਨਾਲ ਸਬੰਧਿਤ ਜਾਗਰੂਕਤਾ ਪੰਫਲੇਟ ਵੀ ਵੰਡੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ। ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਲਈ ਟੋਲ-ਫ਼ਰੀ ਨੰਬਰ 15100 ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੇ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ ਅਗਲੀ ਖ਼ਬਰ ਕਰਨ ਗਿਲਹੋਤਰਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਤੋਂ ਲਿਆ ਆਸ਼ੀਰਵਾਦ
Ad Position 24