30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਨੇ 27ਵੇਂ ਯੁਵਕ ਤੇ ਵਿਰਾਸਤੀ ਮੇਲੇ ਵਿਚ ਜਿੱਤੇ ਇਨਾਮ

ਜਲਾਲਾਬਾਦ, 29 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਜਸਕਰਨ ਸਿੰਘ ਤਨੇਜਾ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪ੍ਰਿੰਸੀਪਲ ਡਾਕਟਰ ਨਿਤਿਕਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 60ਵੇਂ ਯੁਵਕ ਤੇ ਵਿਰਾਸਤੀ ਮੇਲੇ ਵਿਚ ਕਰਵਾਏ ਗਏ, ਵੱਖ-ਵੱਖ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ। ਪੰਜਾਬ ਯੂਨੀਵਰਸਿਟੀ ਵਲ਼ੋਂ ਕਰਵਾਏ ਯੁਵਕ ਤੇ ਵਿਰਾਸਤੀ ਮੇਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਇਨਾਮ ਜਿੱਤ ਕੇ ਕਾਲਜ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਕਾਲਜ ਦੇ 27ਵੇਂ ਯੁਵਕ ਤੇ ਵਿਰਾਸਤੀ ਮੇਲੇ ਵਿਚ ਜੇਤੂ ਵਿਦਿਆਰਥੀ। ਅਜੀਤ ਤਸਵੀਰ 30-10-2026
ਜਲਾਲਾਬਾਦ, 29 ਅਕਤੂਬਰ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ/ਜਸਕਰਨ ਸਿੰਘ ਤਨੇਜਾ)-ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ ’ਤੇ ਪਿੰਡ ਫਲੀਆਂ ਵਾਲਾ ਵਿਖੇ ਸਥਿਤ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੁੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਪ੍ਰਿੰਸੀਪਲ ਡਾਕਟਰ ਨਿਤਿਕਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 60ਵੇਂ ਯੁਵਕ ਤੇ ਵਿਰਾਸਤੀ ਮੇਲੇ ਵਿਚ ਕਰਵਾਏ ਗਏ, ਵੱਖ-ਵੱਖ ਮੁਕਾਬਲਿਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ। ਪੰਜਾਬ ਯੂਨੀਵਰਸਿਟੀ ਵਲ਼ੋਂ ਕਰਵਾਏ ਯੁਵਕ ਤੇ ਵਿਰਾਸਤੀ ਮੇਲੇ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਇਨਾਮ ਜਿੱਤ ਕੇ ਕਾਲਜ ਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਗਰੁੱਪ ਭਜਨ ਮੁਕਾਬਲੇ ਵਿਚ ਰਘੁਨੰਦਨ, ਸਾਨੀਆ, ਜਸਕਰਨ ਸ਼ਰਮਾ, ਵੰਸ਼ ਅਤੇ ਅਨਮੋਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗਰੁੱਪ ਭਜਨ ਵਿਚੋਂ ਵਿਅਕਤੀਗਤ ਸਥਾਨ ਰਘੁਨੰਦਨ ਨੇ ਹਾਸਿਲ ਕੀਤਾ। ਕਲਾਸੀਕਲ ਗੀਤ ਵਿਚੋਂ ਸਾਨੀਆ ਨੇ ਦੂਸਰਾ ਤੇ ਗ਼ਜ਼ਲ ਵਿਚੋਂ ਪਹਿਲਾ ਸਥਾਨ ਰਘੁਨੰਦਨ ਨੇ ਹਾਸਿਲ ਕੀਤਾ। ਗਰੁੱਪ ਗੀਤ ਵਿਚ ਜਸਕਰਨ, ਸਾਨੀਆ ਰਘੁਨੰਦਨ, ਵੰਸ਼ ਤੇ ਅਨਮੋਲ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਅਕਤੀਗਤ ਵਿਚ ਰਘੁਨੰਦਨ ਨੇ ਪਹਿਲਾ ਸਥਾਨ ਹਾਸਿਲ ਕੀਤਾ। ਪਰਾਂਦਾ ਮੁਕਾਬਲੇ ਵਿਚ ਈਸ਼ਾ ਕੰਬੋਜ ਨੇ ਦੂਜਾ ਸਥਾਨ। ਫੋਕ ਆਰਕੈਸਟਰਾ ਮੁਕਾਬਲੇ ਵਿਚ ਗੁਰਪ੍ਰੀਤ, ਜਗਜੀਤ, ਅਨਮੋਲ, ਪਾਰਸ, ਅਨੀਤਾ, ਪਾਇਲ, ਸੁਚੈਤਾ, ਆਕਰਸ਼ਿਤ ਤੇ ਲਵਿਸ਼ ਨੇ ਤੀਸਰਾ ਸਥਾਨ ਅਤੇ ਵਿਅਕਤੀਗਤ ਮੁਕਾਬਲੇ ਵਿਚ ਰੀਟਾ ਰਾਣੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਵੀਸ਼ਰੀ ਮੁਕਾਬਲੇ ਵਿਚ ਮਹਿਕ, ਪਾਇਲ ਤੇ ਆਸ਼ਾਂ ਨੇ ਦੂਸਰਾ ਸਥਾਨ ਹਾਸਿਲ ਕੀਤਾ। ਮਲਵਈ ਗਿੱਧੇ ਮੁਕਾਬਲੇ ਵਿਚ ਅਜੈ, ਜਗਜੀਤ, ਗੁਰਪ੍ਰੀਤ, ਲਵਿਸ਼, ਪਾਰਸ, ਅਨਮੋਲ, ਸੁਨੀਲ, ਸੋਨੂੰ ਸਿੰਘ, ਗਗਨਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾਕਟਰ ਨਿਤਿਕਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਰਕਾਰੀ ਸਕੂਲ ’ਚ ਸਾਈਬਰ ਕ੍ਰਾਈਮ ਪੁਲਿਸ ਵਲੋਂ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਡਿਜੀਟਲ ਲਾਈਫ਼ ਸਰਟੀਫਿਕੇਟ ਬਣਾਉਣ ਦੇ ਨਾਂਅ ’ਤੇ 1.82 ਲੱਖ ਦੀ ਆਨਲਾਈਨ ਠੱਗੀ
Ad Position 24