29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਈ-ਵੇਸਟ ਪ੍ਰਬੰਧਨ ’ਤੇ ਜਾਗਰੂਕਤਾ ਪ੍ਰੋਗਰਾਮ

ਅਬੋਹਰ , 29 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ‘ਈ-ਕਚਰਾ ਪ੍ਰਬੰਧਨ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਲੈੱਕਟ੍ਰਾਨਿਕ ਕਚਰੇ ਨਾਲ ਵਾਤਾਵਰਨ ਤੇ ਮਾਨਵ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Ad Position 21
No active advertisement
ਜਾਗਰੂਕਤਾ ਪ੍ਰੋਗਰਾਮ ਦੌਰਾਨ ਸਕੂਲ ਮੁਖੀ ਸ੍ਰੀਮਤੀ ਅਨੂਪਮ ਮਿਗਲਾਨੀ, ਅਧਿਆਪਕ ਤੇ ਵਿਦਿਆਰਥੀ। ਅਜੀਤ ਤਸਵੀਰ 30-10-2026
ਅਬੋਹਰ , 29 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ‘ਈ-ਕਚਰਾ ਪ੍ਰਬੰਧਨ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਲੈੱਕਟ੍ਰਾਨਿਕ ਕਚਰੇ ਨਾਲ ਵਾਤਾਵਰਨ ਤੇ ਮਾਨਵ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਅਗਵਾਈ ਕਰਦਿਆਂ ਸਕੂਲ ਮੁਖੀ ਸ੍ਰੀਮਤੀ ਅਨੂਪਮ ਮਿਗਲਾਨੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਮੋਬਾਈਲ ਫ਼ੋਨ, ਕੰਪਿਊਟਰ ਤੇ ਹੋਰ ਇਲੈੱਕਟ੍ਰਾਨਿਕ ਉਪਕਰਨ ਸਾਡੀ ਰੋਜ਼ਾਨਾ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕੇ ਹਨ। ਅਜਿਹੇ ਵਿਚ ਖ਼ਰਾਬ ਤੇ ਪੁਰਾਣੇ ਹੋ ਚੁੱਕੇ ਇਲੈੱਕਟ੍ਰਾਨਿਕ ਉਪਕਰਨਾਂ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਨ੍ਹਾਂ ਨੂੰ ਖੁੱਲ੍ਹੇ ਵਿਚ ਸੁੱਟਣ ਨਾਲ ਵਾਤਾਵਰਨ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਇਸ ਮੌਕੇ ਕੰਪਿਊਟਰ ਅਧਿਆਪਕ ਪ੍ਰਦੀਪ ਕੁਮਾਰ ਨੇ ਈ-ਕਚਰੇ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਦੱਸਿਆ, ਜਦਕਿ ਕੰਪਿਊਟਰ ਅਧਿਆਪਕਾ ਸ੍ਰੀਮਤੀ ਅੰਜੂ ਰਾਣੀ ਨੇ ਕਿਹਾ ਕਿ ਪੁਰਾਣੇ ਮੋਬਾਈਲ, ਕੰਪਿਊਟਰ ਤੇ ਹੋਰ ਸਾਮਾਨ ਨੂੰ ਖੁੱਲ੍ਹੇ ਵਿਚ ਸੁੱਟਣ ਦੀ ਬਜਾਏ ਉਚਿੱਤ ਰੀਸਾਈਕਲਿੰਗ ਲਈ ਭੇਜਣਾ ਚਾਹੀਦਾ ਹੈ। ਇਸ ਮੌਕੇ ਗਣਿਤ ਅਧਿਆਪਕ ਇੰਦਰਪਾਲ ਸਿੰਘ ਤੇ ਸਕੂਲ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਤੇ ਨਾਨ ਗਜ਼ਟਿਡ ਫੋਰੈਸਟ ਅਫ਼ਸਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਮਲੋਟ ਵਿਖੇ ਲੱਗੇ ਐਨ. ਸੀ. ਸੀ. ਦੇ ਐਡਵਾਂਸਡ ਲੀਡਰਸ਼ਿਪ ਕੈਂਪ ਦੌਰਾਨ ਈ. ਆਈ. ਐੱਸ. ਦੇ ਸੀ. ਟੀ. ਓ. ਗੁਰਪ੍ਰੀਤ ਨੇ ਲਗਾਇਆ...
Ad Position 24