29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਤੇ ਨਾਨ ਗਜ਼ਟਿਡ ਫੋਰੈਸਟ ਅਫ਼ਸਰ ਯੂਨੀਅਨ ਦੀ ਮੀਟਿੰਗ

ਅਬੋਹਰ, 29 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਨਾਨ ਗਜ਼ਟਿਡ ਫੋਰੈਸਟ ਅਫ਼ਸਰ ਯੂਨੀਅਨ ਦੀ ਇੱਕ ਵਿਸ਼ੇਸ਼ ਸਾਂਝੀ ਮੀਟਿੰਗ ਇੱਥੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਇਕ ਪਾਸੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਭਖਦੇ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਸੂਬੇ ਵਿਚ ਵੱਧ ਰਹੇ ਨਸ਼ਾਖੋਰੀ ਦੇ ਰੁਝਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਗਈ।

Ad Position 21
No active advertisement
ਅਜੀਤ ਡੈਸਕ 30-10-2026
ਅਬੋਹਰ, 29 ਅਕਤੂਬਰ (ਵਿਵੇਕ ਹੂੜੀਆ)-ਪੰਜਾਬ ਫੋਰੈਸਟ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਨਾਨ ਗਜ਼ਟਿਡ ਫੋਰੈਸਟ ਅਫ਼ਸਰ ਯੂਨੀਅਨ ਦੀ ਇੱਕ ਵਿਸ਼ੇਸ਼ ਸਾਂਝੀ ਮੀਟਿੰਗ ਇੱਥੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜਿੱਥੇ ਇਕ ਪਾਸੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਭਖਦੇ ਮਸਲਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ, ਉੱਥੇ ਹੀ ਦੂਜੇ ਪਾਸੇ ਸੂਬੇ ਵਿਚ ਵੱਧ ਰਹੇ ਨਸ਼ਾਖੋਰੀ ਦੇ ਰੁਝਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਗਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਣਦੇ ਹੱਕ ਨਾ ਦੇਣ ਵਿਰੁੱਧ ਰੋਸ ਪ੍ਰਗਟਾਇਆ ਗਿਆ। ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਤੁਰੰਤ ਲਾਗੂ ਕਰਨ, ਬਣਦੇ ਬਕਾਏ ਇੱਕੋ ਕਿਸ਼ਤ ਵਿਚ ਜਾਰੀ ਕਰਨ ਅਤੇ ਪਰਖ ਅਧੀਨ ਸਮੇਂ ਦੌਰਾਨ ਪੂਰੀ ਤਨਖ਼ਾਹ ਦੇਣ ਦੀ ਜ਼ੋਰਦਾਰ ਮੰਗ ਕੀਤੀ। ਇਸ ਦੇ ਨਾਲ ਹੀ ਐਲਾਨ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਮੋਰਚਾ ਵਲੋਂ ਕੀਤੇ ਜਾ ਰਹੇ ਸੰਘਰਸ਼ਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ। ਹਾਜ਼ਰ ਆਗੂਆਂ ਅਤੇ ਸਾਥੀਆਂ ਨੇ ਨਿੱਤ ਦਿਨ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਅਤੇ ਇਸ ਕਾਰਨ ਤਬਾਹ ਹੋ ਰਹੇ ਘਰਾਂ ’ਤੇ ਬਹੁਤ ਦੁੱਖ ਪ੍ਰਗਟ ਕੀਤਾ। ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਨਸ਼ਿਆਂ ਦੇ ਸੌਦਾਗਰਾਂ (ਤਸਕਰਾਂ) ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਪੰਜਾਬ ਵਾਸੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਅਤੇ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤੂਆਂ ਵਿਚ ਹੋ ਰਹੀ ਮਿਲਾਵਟ ’ਤੇ ਵੀ ਗੰਭੀਰ ਚਿੰਤਾ ਜਤਾਈ ਗਈ। ਇਸ ਮੌਕੇ ਰਵੀ ਕੁਮਾਰ, ਬਲਵਿੰਦਰ ਸਿੰਘ ਸੰਧੂ, ਜਗਦੀਪ ਸਿੰਘ ਢਿੱਲੋਂ, ਰਸ਼ਪਾਲ ਸਿੰਘ, ਚਮਨ ਲਾਲ, ਪ੍ਰਿਥੀ ਰਾਜ, ਮਹਿੰਦਰ ਸਿੰਘ ਧਾਲੀਵਾਲ, ਹਰਦੀਪ ਸਿੰਘ, ਅੰਗਰੇਜ਼ ਸਿੰਘ, ਗੁਰਮੀਤ ਸਿੰਘ ਕੰਦੀਆਰਾ, ਅੰਗਰੇਜ਼ ਸਿੰਘ, ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਸ੍ਰੀਮਤੀ ਪੁਸ਼ਪਿੰਦਰ ਕੌਰ ਆਦਿ ਹਾਜ਼ਰ ਸਨ। ਸਾਰਿਆਂ ਨੇ ਮਿਲ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਪ੍ਰਣ ਲਿਆ।
Ad Position 22
No active advertisement
ਪਿਛਲੀ ਖ਼ਬਰ ਜਲਾਲਾਬਾਦ ’ਚ ਗੁਰਜੋਤ ਸਿੰਘ ਸੰਧੂ ਦੇ ਦਫ਼ਤਰ ਪਹੁੰਚੇ ਸੰਸਦ ਮੈਂਬਰ ਬੈਨੀਵਾਲ ਅਤੇ ਘੁਬਾਇਆ ਕਾਂਗਰਸੀਆਂ ਨੇ ਕੀਤਾ ਭਰਵਾਂ ਸ... ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਈ-ਵੇਸਟ ਪ੍ਰਬੰਧਨ ’ਤੇ ਜਾਗਰੂਕਤਾ ਪ੍ਰੋਗਰਾਮ
Ad Position 24