ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ ’ਤੇ ਮਿਲੇਗਾ ਡੀ.ਏ. - ਕਾਕਾ ਕੰਬੋਜ
ਫ਼ਾਜ਼ਿਲਕਾ, 30 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਪ੍ਰਤੀਸ਼ਤ ਵਾਧਾ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ’ਤੇ 63 ਪ੍ਰਤੀਸ਼ਤ ਡੀ.
ਫ਼ਾਜ਼ਿਲਕਾ, 30 ਅਕਤੂਬਰ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ 3 ਪ੍ਰਤੀਸ਼ਤ ਵਾਧਾ ਕਰਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫ਼ੈਸਲੇ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਕੇਂਦਰ ਦੀ ਤਰਜ਼ ’ਤੇ 63 ਪ੍ਰਤੀਸ਼ਤ ਡੀ.ਏ. ਦਿੱਤਾ ਜਾਵੇਗਾ। ਪੰਜਾਬ ਦੀ ‘ਆਪ’ ਸਰਕਾਰ ਦੀ ਆਲੋਚਨਾ ਕਰਦਿਆਂ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਤੱਕ 60 ਪ੍ਰਤੀਸ਼ਤ ਡੀ.ਏ. ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀ.ਏ. ਦੇਣ ਦੇ ਨਿਰਦੇਸ਼ ਦਿੱਤੇ ਸਨ ਪਰ ਸਰਕਾਰ ਨੇ ਇਨ੍ਹਾਂ ਹੁਕਮਾਂ ਦੀ ਪਾਲਨਾ ਨਹੀਂ ਕੀਤੀ। ਇਸ ਦੇ ਨਤੀਜੇ ਵਜੋਂ 27 ਅਕਤੂਬਰ ਨੂੰ ਹਾਈਕੋਰਟ ਨੇ ‘ਆਪ’ ਸਰਕਾਰ ’ਤੇ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ ਤੇ ਸਰਕਾਰ ਨੂੰ ਅਦਾਲਤ ਵਿਚ ਮੁਆਫ਼ੀ ਤੱਕ ਮੰਗਣੀ ਪਈ ਹੈ। ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ ਸੂਬੇ ਦੀ ਰੀੜ੍ਹ ਦੀ ਹੱਡੀ ਹਨ ਤੇ ਲਗਭਗ ਅੱਠ ਲੱਖ ਮੁਲਾਜ਼ਮ ਆਪਣੇ ਹੱਕ ਲੈਣ ਲਈ ਸੜਕਾਂ ’ਤੇ ਉੱਤਰ ਕੇ ਸੰਘਰਸ਼ ਕਰਨ ਲਈ ਮਜਬੂਰ ਹਨ ਪਰ ਸਰਕਾਰ ਆਪਣੀ ਜ਼ਿੱਦ ’ਤੇ ਅੜੀ ਹੋਈ ਹੈ ਤੇ ਕਾਨੂੰਨੀ ਚੱਕਰਾਂ ਵਿਚ ਉਲਝਾ ਕੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਂਦਿਆਂ ਹੀ ਮੁਲਾਜ਼ਮਾਂ ਨੂੰ ਡੀ.ਏ. ਦਾ ਪੂਰਾ ਬਕਾਇਆ ਵੀ ਅਦਾ ਕੀਤਾ ਜਾਵੇਗਾ।