ਖੇਡ ਮੁਕਾਬਲਿਆਂ ’ਚ ਕੇਰਾ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ
ਬੱਲੂਆਣਾ, 30 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ ।
ਬੱਲੂਆਣਾ, 30 ਅਕਤੂਬਰ (ਜਸਮੇਲ ਸਿੰਘ ਢਿੱਲੋਂ)- ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਕਰਵਾਈਆਂ ਗਈਆਂ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਵਿਚ ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੌਵੀਂ ਜਮਾਤ ਨੇ ਸ਼ਾਟਪੁੱਟ ਵਿਚ ਪਹਿਲਾ, ਕਰਨਵੀਰ ਸਿੰਘ 8ਵੀਂ ਜਮਾਤ ਨੇ ਸ਼ਾਟਪੁੱਟ ਤੇ ਲੰਬੀ ਛਾਲ ਵਿਚ ਦੂਸਰਾ ਸਥਾਨ, ਅਨੰਦ ਕੁਮਾਰ ਨੇ ਸ਼ਾਟਪੁੱਟ ਤੇ 100 ਮੀਟਰ ਦੋੜ ਵਿਚ ਪਹਿਲਾ, ਜਸ਼ਨਦੀਪ ਕੌਰ ਨੇ 100 ਮੀਟਰ ਦੋੜ ਵਿਚ ਪਹ ਿਲਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਨੇ ਜੇਤੂ ਵਿਦਿਆਰਥੀਆਂ ਦੇ ਬੱਚਿਆਂ ਤੇ ਗਾਈਡ ਅਧਿਆਪਕਾਂ ਮੈਡਮ ਸ਼ਵਾਨੀ ਨੇ ਵਧਾਈਆਂ ਦਿੱਤੀਆਂ।