ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
ਅਬੋਹਰ, 30 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਸੁਰੱਖਿਅਤ ਬਚਪਨ ਅਭਿਆਨ’ ਅਧੀਨ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਵਿਚ ਅਬੋਹਰ ਸਿਵਲ ਕੋਰਟ ਦੇ ਜੱਜ ਸੁਖਮਨਦੀਪ ਸਿੰਘ, ਮੈਡਮ ਆਰਜ਼ੂ ਗਿੱਲ ਤੇ ਉੱਘੇ ਵਕੀਲ ਜੈਸ਼ ਗਿਲਹੋਤਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਅਬੋਹਰ, 30 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਹਾਈ ਸਕੂਲ ਸੀਡ ਫਾਰਮ ਕੱਚਾ ਵਿਖੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਸੁਰੱਖਿਅਤ ਬਚਪਨ ਅਭਿਆਨ’ ਅਧੀਨ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਵਿਚ ਅਬੋਹਰ ਸਿਵਲ ਕੋਰਟ ਦੇ ਜੱਜ ਸੁਖਮਨਦੀਪ ਸਿੰਘ, ਮੈਡਮ ਆਰਜ਼ੂ ਗਿੱਲ ਤੇ ਉੱਘੇ ਵਕੀਲ ਜੈਸ਼ ਗਿਲਹੋਤਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਕਾਨੂੰਨੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ, ਬਾਲ ਅਧਿਕਾਰਾਂ ਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਭੁਪਿੰਦਰ ਸਿੰਘ ਦੀ ਨਾਟਕ ਟੀਮ ਵਲੋਂ ਇਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਸਕੂਲ ਅਧਿਆਪਕ ਇੰਦਰਪਾਲ ਸਿੰਘ ਨੇ ‘ਬਾਲ ਸੁਰੱਖਿਆ ਅਭਿਆਨ ਹਫ਼ਤਾ’ ਦੇ ਮਹੱਤਵ ਤੇ ਇਸ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਮਾਗਮ ਦੇ ਅੰਤ ਵਿਚ ਸਕੂਲ ਦੀ ਮੁੱਖ ਅਧਿਆਪਕਾ ਅਨੂਪਮ ਮਿਗਲਾਨੀ ਨੇ ਆਏ ਹੋਏ ਜੱਜ, ਵਕੀਲ ਤੇ ਕਲਾਕਾਰਾਂ ਦਾ ਰਸਮੀ ਧੰਨਵਾਦ ਕੀਤਾ।