30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਧਾਇਕ ਸਵਨਾ ਵਲੋਂ ਹਲਕੇ ਦੇ ਪਿੰਡਾਂ ਵਿਖੇ ਲੋਕ ਮਿਲਣੀ

ਫ਼ਾਜ਼ਿਲਕਾ, 30 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਝੰਗੜ ਭੈਣੀ, ਪਿੰਡ ਰੱਤੇ ਵਾਲੀ ਭੈਣੀ ਤੇ ਢਾਣੀ ਸੱਦਾ ਸਿੰਘ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਆਮ ਲੋਕ ਸਮਰਥਨ ਲਈ ਇਕੱਠੇ ਹੋਏ।

Ad Position 21
No active advertisement
ਅਜੀਤ ਡੈਸਕ 31-10-2026
ਫ਼ਾਜ਼ਿਲਕਾ, 30 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਹਲਕੇ ਦੇ ਪਿੰਡ ਝੰਗੜ ਭੈਣੀ, ਪਿੰਡ ਰੱਤੇ ਵਾਲੀ ਭੈਣੀ ਤੇ ਢਾਣੀ ਸੱਦਾ ਸਿੰਘ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਆਮ ਲੋਕ ਸਮਰਥਨ ਲਈ ਇਕੱਠੇ ਹੋਏ। ਇਕੱਤਰ ਹੋਏ ਲੋਕਾਂ ਨੇ ਕਿਹਾ ਕਿ ਫ਼ਾਜ਼ਿਲਕਾ ਦੇ ਨਿਵਾਸੀ ਮਾਨ ਸਰਕਾਰ ਅਤੇ ਵਿਧਾਇਕ ਸਵਨਾ ਦੇ ਵਿਕਾਸ ਕਾਰਜਾਂ ਤੋਂ ਬਹੁਤ ਖ਼ੁਸ਼ ਹਨ। ਪ੍ਰੋਗਰਾਮ ਦੌਰਾਨ ਵਿਧਾਇਕ ਸਵਨਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਕਈ ਮੁਸ਼ਕਲਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸੜਕਾਂ ਅਤੇ ਗਲੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਸਟੇਡੀਅਮ ਅਤੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ। ਵਿਧਾਇਕ ਸਵਨਾ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਵਿਤਕਰੇ ਤੋਂ ਕਰਵਾਏ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਿਖੇ ਕੈਰੀਅਰ ਮਾਰਗਦਰਸ਼ਨ ਸੈਮੀਨਾਰ ਅਗਲੀ ਖ਼ਬਰ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ
Ad Position 24