ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਵਿਖੇ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਰਾਸ਼ਟਰੀ ਏਕਤਾ ਦਿਵਸ ਵਜੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ। ਸੀਨੀਅਰ ਅਧਿਆਪਕ ਨਿਸ਼ਾਂਤ ਅਗਰਵਾਲ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਮੈਂਬਰਾਂ ਮੋਨਿਕਾ ਮੋਂਗਾ, ਮੋਨਿਕਾ ਗੁੰਬਰ, ਨਵਜੀਤ ਕੌਰ, ਸ਼ੁਭਮ ਕਟਾਰੀਆ ਤੇ ਵਿਦਿਆਰਥੀਆਂ ਨੇ ਸਰਦਾਰ ਪਟੇਲ ਦੇ ਚਿੱਤਰ ’ਤੇ ਫ਼ੁਲ ਮਾਲਾ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ।
ਅਜੀਤ ਡੈਸਕ
01-11-2026