03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦੀ ਕੰਧ ਢਾਹੁਣ ਵਾਲਿਆਂ ’ਤੇ ਐਫ.ਆਈ.ਆਰ.ਦਰਜ ਕਰਨ ਦੀ ਮੰਗ ਤਿੰਨ ਦਿਨਾਂ ’ਚ ਕਾਰਵਾਈ ਨਾ ਹੋਣ ’ਤੇ ਡੀ.ਸੀ. ਫ਼ਾਜ਼ਿਲਕਾ ਦਾ ਪੁਤਲਾ ਫ਼ੂਕਣ ਦੀ ਚਿਤਾਵਨੀ

ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਆਈ. ਟੀ.

Ad Position 21
No active advertisement
ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ(ਦਵਿੰਦਰ ਪਾਲ ਸਿੰਘ)-ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਦੀ ਚਾਰਦੀਵਾਰੀ ਢਾਹੁਣ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਲੈ ਕੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਏ.ਆਈ.ਐੱਸ.ਐੱਫ.ਦੇ ਪ੍ਰਧਾਨ ਦੀਪਕ ਕੁਮਾਰ, ਕੁਲਵੰਤ ਮੁਹਾਰ ਸੋਨਾ ਆਈ.ਟੀ.ਆਈ. ਅਤੇ ਏ.ਆਈ.ਐੱਸ.ਐੱਫ. ਦੇ ਸਕੱਤਰ ਧੀਰਜ ਕੁਮਾਰ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਆਗੂ ਦਿਲਕਰਨ ਰਤਨਪੁਰਾ, ਏ.ਆਈ.ਐੱਸ.ਐੱਫ.ਦੇ ਜ਼ਿਲ੍ਹਾ ਸਕੱਤਰ ਸਟਾਲਿਨ, ਸਰਵ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਬੇਗ ਝੰਗੜ ਭੈਣੀ, ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਅਤੇ ਸਰਵ ਭਾਰਤ ਨੌਜਵਾਨ ਸਭਾ ਦੇ ਮੁੱਖ ਸਲਾਹਕਾਰ ਗੁਰਦਿਆਲ ਢਾਬਾਂ ਪਹੁੰਚੇ। ਮੀਟਿੰਗ ਦੌਰਾਨ ਸਰਕਾਰੀ ਆਈ.ਟੀ.ਆਈ.ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਚਾਰਦੀਵਾਰੀ ਢਾਹੁਣ ਦੇ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵਿਦਿਆਰਥੀ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀਆਂ ਅਤੇ ਇਸ ਪਿੱਛੇ ਸਾਜ਼ਿਸ਼ ਘੜਨ ਵਾਲਿਆਂ ਖ਼ਿਲਾਫ਼ ਤੁਰੰਤ ਐਫ਼.ਆਈ.ਆਰ.ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਾਰਵਾਈ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਜਾ ਰਿਹਾ ਹੈ ਜੇਕਰ ਵੀਰਵਾਰ ਤੱਕ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦਾ ਪੁਤਲਾ ਫ਼ੂਕ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਵਿੱਦਿਅਕ ਅਦਾਰਿਆਂ ਦੀ ਜਾਇਦਾਦ ਦੀ ਰਾਖੀ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਕਿਸੇ ਵੀ ਕੀਮਤ ’ਤੇ ਆਈ.ਟੀ.ਆਈ.ਦੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਵਿਦਿਆਰਥਣਾਂ ਦੀ ਆਗੂ ਰਾਜ ਕੌਰ, ਕਾਜਲ, ਸੰਜਨਾ, ਪੁਨੀਤ, ਸਾਹਿਲ, ਸੁਨੀਲ, ਅੰਕਿਤ ਆਦਿ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਬੋਹਰ ਆਮਦ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਸਫਲ ਹਰਪ੍ਰੀਤ ਸਿੰਘ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਦਾਣਾ ਮੰਡੀ ਵਿਖੇ ਖੋਲ੍ਹਿਆ ਚੋਣ ਦਫ਼ਤਰ, ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਫ਼ਾਜ਼ਿਲਕਾ ਬਣਾਉਣਾ ਮੁੱਖ ਟੀਚਾ
Ad Position 24