ਚੰਡੀਗੜ੍ਹ ਪੁਲਿਸ ਦੇ 60 ਸਾਲ ਪੂਰੇ ਹੋਣ ’ਤੇ ਆਯੋਜਿਤ ‘ਐਟ ਹੋਮ’ ਸਮਾਰੋਹ ’ਚ ਸ਼ਾਮਲ ਹੋਏ ਕਰਨ ਗਿਲਹੋਤਰਾ
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਕਰਨ ਗਿਲਹੋਤਰਾ ਫਾਊਡੇਸ਼ਨ ਦੇ ਸੰਸਥਾਪਕ ਅਤੇ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਚੰਡੀਗੜ੍ਹ ਪੁਲਿਸ ਦੇ ਸ਼ਾਨਦਾਰ 60 ਸਾਲ ਪੂਰੇ ਹੋਣ ਦੇ ਸਬੰਧ ਵਿਚ ਚੰਡੀਗੜ੍ਹ ਵਿਖੇ ਆਯੋਜਿਤ ਵਿਸ਼ੇਸ਼ ‘ਐਟ ਹੋਮ’ ਸਮਾਰੋਹ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੀ ਮੌਜੂਦਗੀ ਨੇ ਸਮਾਰੋਹ ਦੀ ਸ਼ਾਨ ਵਧਾਈ।
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)-ਕਰਨ ਗਿਲਹੋਤਰਾ ਫਾਊਡੇਸ਼ਨ ਦੇ ਸੰਸਥਾਪਕ ਅਤੇ ਸਮਾਜ ਸੇਵੀ ਕਰਨ ਗਿਲਹੋਤਰਾ ਨੇ ਚੰਡੀਗੜ੍ਹ ਪੁਲਿਸ ਦੇ ਸ਼ਾਨਦਾਰ 60 ਸਾਲ ਪੂਰੇ ਹੋਣ ਦੇ ਸਬੰਧ ਵਿਚ ਚੰਡੀਗੜ੍ਹ ਵਿਖੇ ਆਯੋਜਿਤ ਵਿਸ਼ੇਸ਼ ‘ਐਟ ਹੋਮ’ ਸਮਾਰੋਹ ’ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੀ ਮੌਜੂਦਗੀ ਨੇ ਸਮਾਰੋਹ ਦੀ ਸ਼ਾਨ ਵਧਾਈ। ਇਹ ਵਿਸ਼ੇਸ਼ ਸਮਾਰੋਹ ਚੰਡੀਗੜ੍ਹ ਪੁਲਿਸ ਦੇ ਛੇ ਦਹਾਕਿਆਂ ਦੇ ਸ਼ਾਨਦਾਰ ਸਫ਼ਰ, ਜਨਸੇਵਾ, ਅਨੁਸ਼ਾਸਨ ਅਤੇ ਸੁਰੱਖਿਆ ਪ੍ਰਤੀ ਸਮਰਪਣ ਨੂੰ ਸਮਰਪਿਤ ਸੀ। ਸਮਾਗਮ ਦਾ ਆਯੋਜਨ ਚੰਡੀਗੜ੍ਹ ਪੁਲਿਸ ਦੇ ਇਤਿਹਾਸ ਅਤੇ ਸਮਾਜ ਪ੍ਰਤੀ ਉਸ ਦੀਆਂ ਸੇਵਾਵਾਂ ਨੂੰ ਸਨਮਾਨਿਤ ਕਰਨ ਦੇ ਮਨੋਰਥ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਸੰਸਦ ਮੈਂਬਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਸਤੀਸ਼ ਪੂਨੀਆ, ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਡਾ.ਸਾਗਰ ਪ੍ਰੀਤ ਹੁੱਡਾ ਅਤੇ ਪ੍ਰੋ. ਕੁਲਵਿੰਦਰ ਕੌਰ ਸਮੇਤ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੀਨੀਅਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮਾਰੋਹ ਦੌਰਾਨ ਕਰਨ ਗਿਲਹੋਤਰਾ ਨੇ ਚੰਡੀਗੜ੍ਹ ਪੁਲਿਸ ਨੂੰ 60 ਸਾਲ ਪੂਰੇ ਹੋਣ ’ਤੇ ਵਧਾਈ ਦਿੱਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਮਿਹਨਤ, ਅਨੁਸ਼ਾਸਨ ਅਤੇ ਜਨਸੇਵਾ ਦੀ ਭਾਵਨਾ ਸਮਾਜ ਲਈ ਪ੍ਰੇਰਨਾਦਾਇਕ ਹੈ।