03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ।

Ad Position 21
No active advertisement
ਅਜੀਤ ਡੈਸਕ 03-11-2026
ਫ਼ਾਜ਼ਿਲਕਾ, 2 ਨਵੰਬਰ (ਦਵਿੰਦਰ ਪਾਲ ਸਿੰਘ)ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ, ਵਿਅਕਤੀਆਂ, ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਜ਼ਿਲ੍ਹੇ ਫ਼ਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੀ ਹਾਂ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ, ਕਰਮਚਾਰੀ, ਚੌਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਈ ਜਾਵੇ ਤਾਂ ਜੋ ਕਿਸੇ ਵੀ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਉਨ੍ਹਾਂ ਨੇ ਦੱਸਿਆ ਕਿ ਇਹ ਡੋਰ ਸੂਤੀ ਧਾਗੇ ਤੋਂ ਹਟ ਕੇ ਸਿੰਥੈਟਿਕ, ਪਲਾਸਟਿਕ ਦੀ ਬਣੀ ਹੁੰਦੀ ਹੈ ਜੋ ਕਾਫ਼ੀ ਮਜ਼ਬੂਤ, ਨਾ ਗਲਣਯੋਗ ਅਤੇ ਨਾ ਟੁੱਟਣ ਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਨਾਲ ਹੱਥ, ਉਂਗਲਾਂ ਕੱਟਣ, ਸਾਈਕਲ, ਮੋਟਰਸਾਈਕਲ ਚਾਲਕਾਂ ਦੇ ਗਲੇ ’ਤੇ ਕੰਨ ਕੱਟਣ ਅਤੇ ਉੱਡਦੇ ਪੰਛੀਆਂ ਦੇ ਖੰਭਾਂ ਵਿਚ ਫਸ ਜਾਣ ਆਦਿ ਘਟਨਾਵਾਂ ਵਾਪਰ ਸਕਦੀਆਂ ਹਨ ਅਤੇ ਇਹ ਡੋਰ ਮਨੁੱਖੀ ਜਾਨਾਂ ਅਤੇ ਪਸ਼ੂ, ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਬ ਜੇਲ੍ਹ ਫ਼ਾਜ਼ਿਲਕਾ ਦੀ ਹਦੂਦ ਅੰਦਰ 500 ਮੀਟਰ ਏਰੀਏ ਨੂੰ ਨੋ ਡਰੋਨ ਫਲਾਇੰਗ ਜ਼ੋਨ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਡਰੋਨ ਜੋ ਆਮ ਲੋਕਾਂ ਤੱਕ ਆਸਾਨੀ ਨਾਲ ਪਹੁੰਚ ਬਣਾ ਚੁੱਕਿਆ ਹੈ ਅਤੇ ਕੋਈ ਵੀ ਇਸ ਦੀ ਦੁਰਵਰਤੋਂ ਕਰਕੇ ਜੇਲ੍ਹਾਂ ਵਿਚ ਬੰਦ ਖ਼ਤਰਨਾਕ ਕੈਦੀਆਂ ਤੱਕ ਮੋਬਾਇਲ ਫ਼ੋਨ/ਡਰੱਗ ਹਥਿਆਰ ਅਤੇ ਉਨ੍ਹਾਂ ਨੂੰ ਭੱਜਣ ਵਿਚ ਮਦਦ ਕਰਨ ਵਾਲੀ ਸਮਗਰੀ ਦੀ ਸਪਲਾਈ ਕਰ ਸਕਦਾ ਹੈ। ਜਿਸ ਲਾਲ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ.ਓ.ਪੀਜ ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ ’ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਦੌਰਾਨ ਡਰੋਨ ਗਤੀਵਿਧੀ ਵਧਣ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਧੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਸਰਹੱਦੀ ਖੇਤਰ ਦੀ ਸੁਰੱਖਿਆ ਦੇ ਮੱਦੇਨਜ਼ਰ ਆਮ ਲੋਕਾਂ ਲਈ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਫ਼ੌਜ, ਬੀ.ਐੱਸ.ਐਫ, ਪੁਲਿਸ ਠੇਕੇਦਾਰਾ ਜਾਂ ਸਮਰੱਥ ਅਧਿਕਾਰੀ ਵਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ, ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਸਾਨਾਂ ਵਲੋਂ ਆਪਣੀ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ ਤਾਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਹੁਣ ਲੋਕਾਂ ਵਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿੱਥੇ ਵੇਖਿਆ ਜਾਵੇ ਫ਼ਸਲਾਂ ਦੀ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਵੀ ਸ਼ੁਰੂ ਕਰ ਦਿੱਤੀ ਹੈ। ਜੋ ਕਿ ਬਹੁਤ ਤੇਜ਼ਧਾਰ ਵਾਲੀ ਹੁੰਦੀ ਹੈ ਜਿਸ ਨਾਲ ਕੁਦਰਤੀ ਜੀਵਾਂ ਨੂੰ ਜਾਨ ਦਾ ਖ਼ਤਰਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫ਼ੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜ਼ਖਮੀ ਹੈ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖ਼ਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਨ ਵਿਭਾਗ ਪਾਸ ਰਜਿਸਟਰਡ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਬ੍ਰਿਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ-2026 ਦਾ ਆਯੋਜਨ ਅਗਲੀ ਖ਼ਬਰ 337 ਕਰੋੜ ਤੋਂ ਵਧੇਰੇ ਦੀ ਅਦਾਇਗੀ ਦੇ ਅਡਵਾਇਸ ਕੀਤੇ ਗਏ ਜਨਰੇਟ
Ad Position 24