03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮਕਾਨ ਮਾਲਕ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਜ਼ਰੂਰ ਰੱਖਣ-ਜ਼ਿਲ੍ਹਾ ਮੈਜਿਸਟਰੇਟ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ.

Ad Position 21
No active advertisement
ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਦਸੰਬਰ ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਮਕਾਨ ਮਾਲਕਾਂ ਵਲੋਂ ਕਿਰਾਏਦਾਰ ਅਤੇ ਘਰੇਲੂ ਨੌਕਰ/ਲੇਬਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਰੱਖਣਾ ਲਾਜ਼ਮੀ ਹੈ। ਉਨ੍ਹਾਂ ਬਿਨਾਂ ਪੂਰਾ ਪਤਾ ਅਤੇ ਸ਼ਨਾਖ਼ਤੀ ਸਬੂਤ ਦੇ ਕਿਸੇ ਵੀ ਵਿਅਕਤੀ ਨੂੰ ਕੰਮ ਉੱਤੇ/ਕਿਰਾਏਦਾਰ ਰੱਖਣ ’ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਖ-ਵੱਖ ਖੇਤਰਾਂ ਵਿਚ ਕਿਰਾਏ ਦੇ ਮਕਾਨਾਂ ’ਚ ਰਹਿਣ ਲੱਗ ਜਾਂਦੇ ਹਨ। ਅਜਿਹੀ ਲੇਬਰ ਅਤੇ ਕਿਰਾਏਦਾਰਾਂ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਕੋਈ ਅਪਰਾਧ/ਜੁਰਮ ਹੋਣ ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਕਿਰਾਏਦਾਰਾਂ ਦਾ ਨਾਮ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਐਡਰੈੱਸ ਰੱਖਣ ਅਤੇ ਨੌਕਰ ਦੀ ਤਨਖ਼ਾਹ ਵਿਚੋਂ 100/200 ਰੁਪਏ ਦਾ ਮਨੀਆਰਡਰ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਐਡਰੈੱਸ ’ਤੇ ਭੇਜਣ, ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ ਵਿਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਗਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਦਰਜ ਕਰਵਾਉਣ। ਇਸੇ ਪ੍ਰਕਾਰ ਮਕਾਨ ਮਾਲਕ ਆਪਣੇ ਮਕਾਨ ਵਿਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਿਤ ਥਾਣੇ/ਪੁਲਿਸ ਚੌਂਕੀ ਵਿਚ ਦਰਜ ਕਰਵਾਉਣ। ਇਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਕਿਸੇ ਵੀ ਵਾਹਨ ਦੇ ਮੂਲ ਰੂਪ ਵਿਚ ਤਬਦੀਲੀ, ਸੋਧ ਜਾਂ ਨਿਰਮਾਣ ਕਰਨ ਅਤੇ ਅਜਿਹੇ ਗੈਰ-ਵਰਗੀਕ੍ਰਿਤ ਅਤੇ ਗੈਰ ਕਾਨੂੰਨੀ ਤੌਰ ਤੇ ਸੋਧੇ ਵਾਹਨਾਂ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿਚ ਗੈਰ-ਵਰਗੀਕ੍ਰਿਤ ਅਤੇ ਗੈਰ ਕਾਨੂੰਨੀ ਤੌਰ ਤੇ ਸੋਧੇ ਹੋਏ ਵਾਹਨ ਜਿਵੇਂ ਕਿ ਜੁਗਾੜੂ ਰੇਹੜੀਆਂ/ਪੀਟਰ ਰੇਹੜੀਆਂ ਆਦਿ ਜਨਤਕ ਸੜਕਾਂ ਉੱਤੇ ਚੱਲ ਰਹੇ ਹਨ ਜੋ ਮੋਟਰ ਵਾਹਨ ਐਕਟ 1988 ਅਤੇ ਸੜਕ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਅਨੁਸਾਰ ਅਜਿਹੇ ਵਹੀਕਲਾਂ ਨੂੰ ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ ਹੈ।
Ad Position 22
No active advertisement
ਪਿਛਲੀ ਖ਼ਬਰ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸਾਫ਼-ਸਫ਼ਾਈ ਪ੍ਰਤੀ ਦੁਕਾਨਦਾਰਾਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ ਅਗਲੀ ਖ਼ਬਰ ਸੀ.ਆਰ.ਐਮ. ਸਕੀਮ: ਸਬਸਿਡੀ ਵਾਲੀ ਮਸ਼ੀਨਰੀ ਲੈਣ ਤੋਂ ਵਾਂਝੇ ਰਹੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਖੇਤੀਬਾੜੀ ਵਿਭਾਗ ’ਤੇ ਲੱਗੇ...
Ad Position 24