ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸਾਫ਼-ਸਫ਼ਾਈ ਪ੍ਰਤੀ ਦੁਕਾਨਦਾਰਾਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਖਾਧ ਵਸਤੂਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਫ਼ਾਜ਼ਿਲਕਾ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਸਿਵਲ ਸਰਜਨ ਡਾ.
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਉੱਚ ਗੁਣਵੱਤਾ ਵਾਲੀਆਂ ਖਾਧ ਵਸਤੂਆਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਫ਼ਾਜ਼ਿਲਕਾ ਵਿਖੇ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਨਿਗਰਾਨੀ ਹੇਠ ਅਤੇ ਐੱਸ.ਡੀ.ਐਮ.ਫ਼ਾਜ਼ਿਲਕਾ ਜੁਗਰਾਜ ਸਿੰਘ ਕਾਹਲੋਂ ਦੀ ਅਗਵਾਈ ਵਿਚ ਫੂਡ ਸੇਫ਼ਟੀ ਅਫ਼ਸਰ ਹਰਵਿੰਦਰ ਸਿੰਘ ਦੁਆਰਾ ਕੀਤੀ ਗਈ। ਚੈਕਿੰਗ ਦੌਰਾਨ ਮਠਿਆਈਆਂ ਦੀਆਂ ਤਿੰਨ ਵੱਖ-ਵੱਖ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ ਅਤੇ ਖੋਏ ’ਤੇ ਆਧਾਰਿਤ ਮਠਿਆਈਆਂ ਦੇ ਸੈਂਪਲ ਭਰ ਕੇ ਜਾਂਚ ਲਈ ਸਰਕਾਰੀ ਫੂਡ ਲੈਬਾਰਟਰੀ ਭੇਜੇ ਗਏ। ਨਿਰੀਖਣ ਦੌਰਾਨ ਅਧਿਕਾਰੀਆਂ ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ, ਮਿਆਰੀ ਅਤੇ ਸ਼ੁੱਧ ਕੱਚੇ ਮਾਲ ਦੀ ਵਰਤੋਂ ਕਰਨ, ਮਠਿਆਈਆਂ ਨੂੰ ਢੱਕ ਕੇ ਰੱਖਣ ਅਤੇ ਖਾਧ ਪਦਾਰਥ ਤਿਆਰ ਕਰਨ ਅਤੇ ਸਟੋਰ ਕਰਨ ਦੌਰਾਨ ਫੂਡ ਸੇਫ਼ਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਨਾ ਕਰਨ ਦੇ ਆਦੇਸ਼ ਦਿੱਤੇ। ਫੂਡ ਸੇਫ਼ਟੀ ਵਿਭਾਗ ਨੇ ਸਪਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਸ਼ੁੱਧਤਾ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਇਹ ਚੈਕਿੰਗ ਅਤੇ ਸੈਂਪਲਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਅਧਿਕਾਰੀਆਂ ਨੇ ਕਿਹਾ ਕਿ ਲਏ ਗਏ ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਨਿਯਮਾਂ ਅਨੁਸਾਰ ਅਗਲੀ ਜ਼ਰੂਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।