04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਬੋਹਰ ਪੁਲਿਸ ਨੇ ਆਈਸ ਡਰੱਗ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ

ਅਬੋਹਰ, 3 ਨਵੰਬਰ (ਵਿਵੇਕ ਹੂੜੀਆ)- ਅਬੋਹਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀ.

Ad Position 21
No active advertisement
ਅਜੀਤ ਡੈਸਕ 04-11-2026
ਅਬੋਹਰ, 3 ਨਵੰਬਰ (ਵਿਵੇਕ ਹੂੜੀਆ)- ਅਬੋਹਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸੀ.ਆਈ.ਏ ਪੁਲਿਸ ਟੀਮ ਵਲੋਂ ਕੀਤੀ ਗਈ ਇਸ ਕਾਰਵਾਈ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਨੰਬਰ-1 ਵਿਚ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਨਸ਼ੇ ਦੀ ਸਪਲਾਈ ਦੇ ਸਰੋਤ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਉਣਾ ਸੀ, ਇਸ ਬਾਰੇ ਪੁੱਛਗਿੱਛ ਕੀਤੀ ਜਾ ਸਕੇ। ਥਾਣਾ ਸਿਟੀ ਨੰਬਰ-1 ਦੇ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਸਬ-ਇੰਸਪੈਕਟਰ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਮਲੋਟ-ਫਾਜ਼ਿਲਕਾ ਰੋਡ ਬਾਈਪਾਸ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸੀਡ ਫਾਰਮ ਪੱਕਾ ਵਾਸੀ ਰਾਜਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਕਥਿਤ ਤੌਰ ’ਤੇ ਪਹਿਲਾਂ ਚਿੱਟੇ ਦੀ ਤਸਕਰੀ ਕਰਦਾ ਸੀ ਅਤੇ ਹੁਣ ਆਈਸ ਡਰੱਗ ਵੇਚਣ ਦਾ ਕੰਮ ਕਰ ਰਿਹਾ ਹੈ। ਸੂਚਨਾ ਮੁਤਾਬਿਕ ਉਹ ਬਾਈਪਾਸ ’ਤੇ ਬਣ ਰਹੇ ਨਵੇਂ ਪੁਲ ਨੇੜੇ ਮੌਜੂਦ ਸੀ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਰਾਜਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ। ਇਸ ਦੌਰਾਨ ਉਸ ਕੋਲੋਂ 836 ਗਰਾਮ ਆਈਸ ਡਰੱਗ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ..ਡੀ.ਪੀ.ਐੱਸ ਐਕਟ ਦੀਆਂ ਧਾਰਾਵਾਂ 22, 61 ਅਤੇ 85 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਚਾਰ ਬੱਚਿਆਂ ਦਾ ਪਿਤਾ ਹੈ। ਉਹ ਪਹਿਲਾਂ ਮਿਹਨਤ-ਮਜ਼ਦੂਰੀ ਕਰਦਾ ਸੀ, ਪਰ ਬਾਅਦ ਵਿਚ ਕਥਿਤ ਤੌਰ ’ਤੇ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜ ਗਿਆ। ਉਸ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਂਗਣਵਾੜੀ ਵਰਕਰਾਂ ਦਾ ਇੰਸੈਂਟਿਵ ਜਾਰੀ-ਵਿਧਾਇਕ ਸਵਨਾ ਅਗਲੀ ਖ਼ਬਰ ਖਾਣ-ਪੀਣ ਦੀਆਂ ਵਸਤੂਆਂ ਦੀ ਗੁਣਵੱਤਾ ਅਤੇ ਸਾਫ਼-ਸਫ਼ਾਈ ਪ੍ਰਤੀ ਦੁਕਾਨਦਾਰਾਂ ਨੂੰ ਦਿੱਤੀਆਂ ਸਖ਼ਤ ਹਦਾਇਤਾਂ
Ad Position 24