04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਮੂਹ ਗਾਇਨ ਮੁਕਾਬਲੇ ’ਚ ਹਾਸਲ ਕੀਤਾ ਚੌਥਾ ਸਥਾਨ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਸੰਗੀਤ ਪ੍ਰਤਿਭਾ, ਸੁਰਾਂ ਦੀ ਮਿਠਾਸ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਭਾਰਤ ਵਿਕਾਸ ਪ੍ਰੀਸ਼ਦ’ ਵਲੋਂ ਆਯੋਜਿਤ ਰਾਜ ਪੱਧਰੀ ਸਮੂਹ ਗਾਇਣ ਮੁਕਾਬਲੇ ਵਿਚ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਪੂਰੇ ਪ੍ਰਦੇਸ਼ ਵਿਚ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੀ ਖ਼ੁਸ਼ੀ ਵਿਚ ਸਕੂਲ ਕੰਪਲੈਕਸ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਸੰਗੀਤ ਪ੍ਰਤਿਭਾ, ਸੁਰਾਂ ਦੀ ਮਿਠਾਸ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਭਾਰਤ ਵਿਕਾਸ ਪ੍ਰੀਸ਼ਦ’ ਵਲੋਂ ਆਯੋਜਿਤ ਰਾਜ ਪੱਧਰੀ ਸਮੂਹ ਗਾਇਣ ਮੁਕਾਬਲੇ ਵਿਚ ਚੌਥਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਪੂਰੇ ਪ੍ਰਦੇਸ਼ ਵਿਚ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੀ ਖ਼ੁਸ਼ੀ ਵਿਚ ਸਕੂਲ ਕੰਪਲੈਕਸ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਆਪਣੀ ਸੁਰੀਲੀ ਆਵਾਜ਼, ਤਾਲਬੱਧ ਪੇਸ਼ਕਾਰੀ ਅਤੇ ਪ੍ਰਭਾਵਸ਼ਾਲੀ ਗਾਇਕੀ ਨਾਲ ਸਭ ਦਾ ਮਨ ਮੋਹ ਲਿਆ। ਇਹ ਸਫਲਤਾ ਲਗਾਤਾਰ ਰਿਆਜ਼ , ਸੰਗੀਤ ਪ੍ਰਤੀ ਸਮਰਪਣ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ “ਸੰਗੀਤ ਸਿਰਫ਼ ਸੁਰਾਂ ਅਤੇ ਤਾਲਾਂ ਦਾ ਮੇਲ ਨਹੀਂ ਸਗੋਂ ਭਾਵਨਾਵਾਂ, ਸੰਸਕਾਰਾਂ ਅਤੇ ਏਕਤਾ ਦਾ ਪ੍ਰਗਟਾਵਾ ਹੈ। ਸਾਡੇ ਵਿਦਿਆਰਥੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਸਮਰਪਣ ਨਾਲ ਵੱਡੀਆਂ ਮੰਜ਼ਿਲਾਂ ਨੂੰ ਸਰ ਕੀਤਾ ਜਾ ਸਕਦਾ ਹੈ।” ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਵਾਈਸ-ਪ੍ਰਿੰਸੀਪਲ ਸ਼੍ਰੀਮਤੀ ਸੀਮਾ ਧੀਂਗੜਾ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਨਰਿੰਦਰ ਸਚਦੇਵਾ ਨੇ ਵੀ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਸੰਗੀਤ ਅਧਿਆਪਕਾਂ ਦੀ ਮਿਹਨਤ ਦੀ ਸਰਾਹਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਨੂੰ ਸਮਰਪਿਤ ਨਾਟਕ ਦਾ ਆਯੋਜਨ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦੀ ਸਫ਼ਾਈ ਵਿਵਸਥਾ ਠੱਪ, ਗਲੀਆਂ-ਮੁਹੱਲਿਆਂ ਅਤੇ ਮੁੱਖ ਸੜਕਾਂ ’ਤੇ ਲੱਗੇ ਗੰਦਗੀ ਦੇ ਅ...
Ad Position 24