04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਮਾਨਸਿਕ ਸਿਹਤ ਜਾਗਰੂਕਤਾ ਨੂੰ ਸਮਰਪਿਤ ਨਾਟਕ ਦਾ ਆਯੋਜਨ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਇਕ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਕੇ ਮਾਨਸਿਕ ਸਿਹਤ ਦੀ ਮਹੱਤਤਾ ਅਤੇ ਮਨ ਦੀ ਗੱਲ ਦੂਜਿਆਂ ਨਾਲ ਸਾਂਝੀ ਕਰਨ ਦਾ ਜ਼ਰੂਰੀ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਗਤੀਵਿਧੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਇਕ ਪ੍ਰਭਾਵਸ਼ਾਲੀ ਨਾਟਕ ਪੇਸ਼ ਕਰਕੇ ਮਾਨਸਿਕ ਸਿਹਤ ਦੀ ਮਹੱਤਤਾ ਅਤੇ ਮਨ ਦੀ ਗੱਲ ਦੂਜਿਆਂ ਨਾਲ ਸਾਂਝੀ ਕਰਨ ਦਾ ਜ਼ਰੂਰੀ ਸੁਨੇਹਾ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਨਾਟਕ ਵਿਚ ਰਣਦੀਪ ਨੇ ਮੁੱਖ ਕਿਰਦਾਰ, ਪ੍ਰਨੀਤ ਨੇ ਸਕਾਰਾਤਮਿਕ ਸੋਚ ਅਤੇ ਮਾਇਆ ਨੇ ਨਕਾਰਾਤਮਿਕ ਸੋਚ ਦਾ ਕਿਰਦਾਰ ਬਾਖ਼ੂਬੀ ਨਿਭਾਇਆ। ਨਾਟਕ ਦੇ ਮਾਧਿਅਮ ਰਾਹੀਂ ਸਮਝਾਇਆ ਗਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸ਼ੱਕ ਜਾਂ ਮੁਸ਼ਕਿਲ ਹੋਣ ’ਤੇ ਬਿਨਾਂ ਕਿਸੇ ਝਿਜਕ ਦੇ ਆਪਣੇ ਅਧਿਆਪਕਾਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੀਆਂ ਪਸੰਦ, ਇੱਛਾਵਾਂ ਅਤੇ ਮਨ ਦੀਆਂ ਗੱਲਾਂ ਆਪਣੇ ਮਾਤਾ-ਪਿਤਾ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਕਿਸੇ ਵੀ ਔਖੀ ਸਥਿਤੀ ਵਿਚ ਆਪਣੇ ਦੋਸਤਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨਾ ਵੀ ਮਾਨਸਿਕ ਬੋਝ ਨੂੰ ਘਟਾਉਂਦਾ ਹੈ। ਵਿਦਿਆਰਥੀਆਂ ਨੇ ਆਪਣੀ ਪੇਸ਼ਕਾਰੀ ਰਾਹੀਂ ਸਮਝਾਇਆ ਕਿ ਮਨ ਦੀਆਂ ਗੱਲਾਂ ਨੂੰ ਅੰਦਰ ਦਬਾ ਕੇ ਰੱਖਣ ਦੀ ਬਜਾਏ ਕਿਸੇ ਭਰੋਸੇਮੰਦ ਵਿਅਕਤੀ ਨਾਲ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ। ਪਰਿਵਾਰ, ਅਧਿਆਪਕ ਅਤੇ ਮਿੱਤਰਾਂ ਦਾ ਸਹਿਯੋਗ ਵਿਦਿਆਰਥੀਆਂ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਪ੍ਰੋਗਰਾਮ ਦਾ ਆਯੋਜਨ ਵਿਦਿਆਰਥੀਆਂ ਕਿਰਨਵੀਰ, ਖੁਸ਼ਵੀਨ, ਸਮ੍ਰਿਧੀ, ਅਮਾਨਤ ਅਤੇ ਅਨਮੋਲ ਦੁਆਰਾ ਕੀਤਾ ਗਿਆ, ਜਦਕਿ ਇਸ ਗਤੀਵਿਧੀ ਨੂੰ ਸਫਲ ਬਣਾਉਣ ਵਿਚ ਅਧਿਆਪਕ ਸਨੀ ਅਤੇ ਪਾਇਲ ਮੈਡਮ ਦਾ ਵਿਸ਼ੇਸ਼ ਮਾਰਗ ਦਰਸ਼ਨ ਰਿਹਾ। ਇਸ ਮੌਕੇ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਾਨਸਿਕ ਸਿਹਤ ਵੀ ਸਰੀਰਕ ਸਿਹਤ ਜਿੰਨੀ ਹੀ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਭਾਵਨਾਵਾਂ ਪਰਿਵਾਰ ਤੇ ਅਧਿਆਪਕਾਂ ਨਾਲ ਸਾਂਝੀਆਂ ਕਰਨ ਤੋਂ ਕਦੇ ਵੀ ਸੰਕੋਚ ਨਹੀਂ ਕਰਨਾ ਚਾਹੀਦਾ। ਬੱਚਿਆਂ ਦੀ ਗੱਲ ਨੂੰ ਧੀਰਜ ਨਾਲ ਸੁਣਨਾ ਅਤੇ ਉਨ੍ਹਾਂ ਨੂੰ ਸਮਝਣਾ ਹਰ ਮਾਪੇ ਅਤੇ ਅਧਿਆਪਕ ਦੀ ਮੁੱਢਲੀ ਜ਼ਿੰਮੇਵਾਰੀ ਹੈ। ਮੈਨੇਜਮੈਂਟ ਕਮੇਟੀ ਮੈਂਬਰ ਐਡਵੋਕੇਟ ਮਨਿੰਦਰ ਸਿੰਘ ਸਰਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਨੂੰ ਸਮਝਣਾ ਵੀ ਲਾਜ਼ਮੀ ਹੈ। ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਕਿਹਾ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਬੱਚਿਆਂ ਦੇ ਸਰਬਪੱਖੀ ਵਿਕਾਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਮਾਰਗਦਰਸ਼ਕ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਅਬੋਹਰ ਅਤੇ ਬਲਾਕ ਸੀਤੋ ਗੁੰਨ੍ਹੋਂ ਵਿਖੇ ਲੱਗਣ ਵਾਲੇ ਸਕਰੀਨਿੰਗ ਕੈਂਪਾਂ ਦਾ ਸ਼ੈਡਿਊਲ... ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਮੂਹ ਗਾਇਨ ਮੁਕਾਬਲੇ ’ਚ ਹਾਸਲ ਕੀਤਾ ਚੌਥਾ ਸਥਾਨ
Ad Position 24