03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸਿਹਤ ਵਿਭਾਗ ਵਲੋਂ ਹਾਈ ਰਿਸਕ ਗਰਭ-ਅਵਸਥਾ ਅਤੇ ਐੱਚ.ਪੀ.ਵੀ. ਟੀਕਾਕਰਨ ਸਬੰਧੀ ਮੀਟਿੰਗਾਂ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.

Ad Position 21
No active advertisement
ਫ਼ਾਜ਼ਿਲਕਾ ਵਿਖੇ ਹਾਈ ਰਿਸਕ ਗਰਭ-ਅਵਸਥਾ ਅਤੇ ਐੱਚ.ਪੀ.ਵੀ. ਟੀਕਾਕਰਨ ਸਬੰਧੀ ਸਿਹਤ ਕਰਮਚਾਰੀਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਪ੍ਰਧਾਨਗੀ ਹੇਠ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨਾਲ ਹਾਈ ਰਿਸਕ ਗਰਭ-ਅਵਸਥਾ ਅਤੇ ਐੱਚ.ਪੀ.ਵੀ. ਟੀਕਾਕਰਨ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ। ਡਾ.ਕਵਿਤਾ ਸਿੰਘ ਨੇ ਸਿਹਤ ਕਰਮਚਾਰੀਆਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ—ਜਿਵੇਂ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਖ਼ੂਨ ਦੀ ਕਮੀ ਜਾਂ ਹੋਰ ਜਟਿਲਤਾਵਾਂ ਵਾਲੇ ਮਾਮਲਿਆਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਨਿਯਮਤ ਨਿਗਰਾਨੀ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੰਮ ਕਰਦੀਆਂ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਅਜਿਹੇ ਕੇਸਾਂ ਨੂੰ ਸਮੇਂ ਸਿਰ ਸਿਹਤ ਕੇਂਦਰਾਂ ਵਿਚ ਰੈਫ਼ਰ ਕਰਨ ਅਤੇ ਡਾਕਟਰੀ ਫਾਲੋ-ਅੱਪ ਯਕੀਨੀ ਬਣਾਉਣ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਨੇ ਐੱਚ.ਪੀ.ਵੀ.ਵੈਕਸੀਨ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਇਹ ਟੀਕਾ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਯੋਗ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਭਰਮ-ਭੁਲੇਖੇ ਦੂਰ ਕਰਕੇ ਜਾਗਰੂਕ ਕਰਨ ਲਈ ਕਿਹਾ। ਇਹ ਐੱਚ.ਪੀ.ਵੀ. ਟੀਕਾਕਰਨ ਮੁਹਿੰਮ 31 ਦਸੰਬਰ ਤੱਕ ਜਾਰੀ ਰਹੇਗੀ। ਇਸ ਮੌਕੇ ਡਾ. ਰਾਜਵੀਰ ਕੰਬੋਜ, ਮਾਸ ਮੀਡੀਆ ਵਿੰਗ ਤੋਂ ਵਿਨੋਦ ਕੁਮਾਰ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਮਨ ਕੰਬੋਜ, ਸੁਖਦੇਵ ਸਿੰਘ ਅਤੇ ਪੂਜਾ ਰਾਣੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਘੁਬਾਇਆ ਦੇ ਆਦਿੱਤਿਆ ਵਧਵਾ ਨੇ ਤੀਰ-ਅੰਦਾਜ਼ੀ ਮੁਕਾਬਲੇ ਵਿਚ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24