03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 6 ਮੁਕੱਦਮੇ ਦਰਜ

ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬੱਸ ਅੱਡਾ ਲੱਧੂਵਾਲਾ ਉਤਾੜ ਕੋਲ ਪਹੁੰਚੇ ਤਾਂ ਇਕ ਵਿਅਕਤੀ ਬੱਸ ਅੱਡੇ ਕੋਲ ਖੜ੍ਹਾ ਦਿਖਾਈ ਦਿੱਤਾ।

Ad Position 21
No active advertisement
ਅਜੀਤ ਡੈਸਕ 04-11-2026
ਫ਼ਾਜ਼ਿਲਕਾ, 3 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬੱਸ ਅੱਡਾ ਲੱਧੂਵਾਲਾ ਉਤਾੜ ਕੋਲ ਪਹੁੰਚੇ ਤਾਂ ਇਕ ਵਿਅਕਤੀ ਬੱਸ ਅੱਡੇ ਕੋਲ ਖੜ੍ਹਾ ਦਿਖਾਈ ਦਿੱਤਾ। ਉਹ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜਿਆ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਸੁੱਟ ਕੇ ਖਿਸਕਣ ਲੱਗਿਆ ਤਾਂ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਾਂਚ ਕੀਤੀ ਤਾਂ ਉਸ ਕੋਲੋਂ 12 ਪੱਤੇ ਪ੍ਰੈਗਾ ਕੈਪਸੂਲਾਂ ਦੇ, ਜਿਨ੍ਹਾਂ ਵਿਚੋਂ ਕੁੱਲ 120 ਪ੍ਰੈਗਾ ਕੈਪਸੂਲ ਬਰਾਮਦ ਹੋਏ। ਜਿਸ ਤੋਂ ਬਾਅਦ ਉਕਤ ਵਿਅਕਤੀ ਆਕਾਸ਼ਦੀਪ ਸਿੰਘ ਪੁੱਤਰ ਗੋਰੀ ਸਿੰਘ ਵਾਸੀ ਪੱਕੇ ਕਾਲੇ ਵਾਲਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਠੱਗੀ ਮਾਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਨੇਸ਼ ਕੁਮਾਰ ਪੁੱਤਰ ਰਾਮ ਪ੍ਰਕਾਸ਼ ਵਾਸੀ ਰੇਲਵੇ ਰੋਡ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਤਪਾਲ ਸਿੰਘ ਹਲਕਾ ਪਟਵਾਰੀ ਅਤੇ ਸਤੀਸ਼ ਕੁਮਾਰ ਪੁੱਤਰ ਪਾਲਾ ਰਾਮ ਵਾਸੀ ਗੋਬਿੰਦ ਨਗਰੀ ਜਲਾਲਾਬਾਦ ਨੇ ਮਿਲ ਕੇ ਮਾਲ ਰਿਕਾਰਡ ਵਿਚ ਗ਼ਲਤ ਤਰੀਕੇ ਨਾਲ ਕਾਰਵਾਈ ਕਰਕੇ ਸਤੀਸ਼ ਕੁਮਾਰ ਨੂੰ ਜ਼ਮੀਨ ਦਾ ਮਾਲਕ ਬਣਾਇਆ ਅਤੇ ਉਸ ਤੋਂ ਬਾਅਦ ਜ਼ਮੀਨ ਨੂੰ ਮਾਲਕ ਵਜੋਂ ਅੱਗੇ ਵੇਚ ਦਿੱਤਾ। ਪੜਤਾਲ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਵਿਦੇਸ਼ ਭੇਜਣ ਦੇ ਨਾਂ ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਅੰਕੁਸ਼ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਚੱਕ ਖੀਵਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਮੇਜ ਸਿੰਘ ਪੁੱਤਰ ਪੂਰਨ ਸਿੰਘ, ਬਲਵਿੰਦਰ ਕੌਰ ਪਤਨੀ ਗੁਰਮੇਜ ਸਿੰਘ ਵਾਸੀ ਪ੍ਰੇਮ ਨਗਰ ਗੋਰਖਨਾਥ ਗਲੀ ਸਿਰਸਾ ਸ਼ਹਿਰ ਹਰਿਆਣਾ ਅਤੇ ਸੁਰੇਸ਼ ਕੁਮਾਰ ਪੁੱਤਰ ਹਰੀ ਸਿੰਘ ਵਾਸੀ ਝੋਪੜ ਰੋਡ ਚਿਤੌੜਗੜ੍ਹ ਪੱਟੀ ਹਰਿਆਣਾ ਨੇ ਅਮਰੀਕਾ ਭੇਜਣ ਦੇ ਨਾਂ ਤੇ ਉਸ ਨਾਲ 48 ਲੱਖ ਰੁਪਏ ਦੀ ਠੱਗੀ ਮਾਰੀ ਹੈ। ਸ਼ਿਕਾਇਤ ਦੀ ਪੜਤਾਲ ਇੰਚਾਰਜ ਈ.ਓ.ਵਿੰਗ ਫ਼ਾਜ਼ਿਲਕਾ ਅਤੇ ਕਪਤਾਨ ਪੁਲਿਸ ਫ਼ਾਜ਼ਿਲਕਾ ਵਲੋਂ ਕੀਤੀ ਗਈ। ਪੜਤਾਲ ਤੋਂ ਬਾਅਦ ਗੁਰਮੇਜ ਸਿੰਘ ਪੁੱਤਰ ਪੂਰਨ ਸਿੰਘ, ਬਲਵਿੰਦਰ ਕੌਰ ਪਤਨੀ ਗੁਰਮੇਜ ਸਿੰਘ ਵਾਸੀ ਪ੍ਰੇਮ ਨਗਰ ਗੋਰਖਨਾਥ ਗਲੀ ਸਿਰਸਾ ਸ਼ਹਿਰ ਹਰਿਆਣਾ ਅਤੇ ਸੁਰੇਸ਼ ਕੁਮਾਰ ਪੁੱਤਰ ਹਰੀ ਸਿੰਘ ਵਾਸੀ ਝੋਪੜ ਰੋਡ ਚਿਤੌੜਗੜ੍ਹ ਪੱਟੀ ਹਰਿਆਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਅਫ਼ੀਮ ਸਮੇਤ ਇਕ ਵਿਅਕਤੀ ਕਾਬੂ -ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਇੰਚਾਰਜ ਚੌਕੀ ਘੁਬਾਇਆ ਅਤੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਪਿੰਡ ਗਹਿਲੇ ਵਾਲਾ ਕੋਲ ਪਹੁੰਚੇ। ਇਸ ਦੌਰਾਨ ਬੀ.ਐੱਸ.ਐਫ.ਦੇ ਕਰਮਚਾਰੀ ਮਲਕੀਤ ਨੂੰ ਨਾਲ ਲੈ ਕੇ ਚੱਕ ਬਜੀਦਾ ਤੋਂ ਢਾਣੀ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਗੱਡੀ ਦੀਆਂ ਲਾਈਟਾਂ ਵਿਚ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖੇਤਾਂ ਵੱਲ ਭੱਜ ਗਿਆ। ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 1 ਕਿੱਲੋ 20 ਗਰਾਮ ਅਫ਼ੀਮ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਮਦਨ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੱਕ ਬਜੀਦਾ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬਹਿਕ ਖ਼ਾਸ ਵਿਖੇ ਘਰ ’ਚ ਭੰਨਤੋੜ ਕਰਕੇ ਹਵਾਈ ਫਾਇਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਵਾਈ ਫਾਇਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਿਸੰਬਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬਹਿਕ ਖ਼ਾਸ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 1 ਨਵੰਬਰ ਨੂੰ ਸ਼ਾਮ ਕਰੀਬ 7:30 ਵਜੇ ਜਦੋਂ ਉਹ ਖੇਤ ਤੋਂ ਘਰ ਆਇਆ ਤਾਂ ਪਰਮਜੀਤ ਕੌਰ ਆਪਣੇ ਘਰ ਦੀ ਛੱਤ ’ਤੇ ਖੜ੍ਹੀ ਸੀ। ਉਸ ਨੇ ਉਸ ਨੂੰ ਆਪਣੇ ਸਾਹਮਣੇ ਪਿਸ਼ਾਬ ਕਰਨ ਬਾਰੇ ਉਲਾਂਭਾ ਦਿੱਤਾ, ਜਿਸ ਤੋਂ ਬਾਅਦ ਬਹਿਸ ਹੋ ਗਈ। ਬਾਅਦ ਵਿਚ ਉਕਤ ਵਿਅਕਤੀਆਂ ਨੇ ਸਲਾਹ ਕਰਕੇ ਉਸ ਦੇ ਘਰ ਆ ਕੇ ਸਮਾਨ ਦੀ ਭੰਨਤੋੜ ਕੀਤੀ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਵਾਈ ਫਾਇਰ ਕੀਤੇ। ਇਸ ’ਤੇ ਪੁਲਿਸ ਨੇ ਪਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ 2/3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਨਸ਼ੇ ਦਾ ਸੇਵਨ ਕਰਨ ਵਾਲਾ ਇਕ ਵਿਅਕਤੀ ਕਾਬੂ ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਚੱਕ ਪੱਖੀ ਤੋਂ ਹਲੀਮ ਵਾਲਾ ਵੱਲ ਜਾ ਰਹੇ ਸਨ ਤਾਂ ਚੱਕ ਪੱਖੀ ਕੋਲ ਇਕ ਮੋਨਾ ਨੌਜਵਾਨ ਲੜਖੜਾਉਂਦਾ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡਾਕਟਰੀ ਜਾਂਚ ਕਰਵਾਈ ਗਈ। ਜਿਸ ਦਾ ਨਸ਼ੇ ਸਬੰਧੀ ਟੈੱਸਟ ਪਾਜ਼ੀਟਿਵ ਆਉਣ ’ਤੇ ਗੁਰਜੰਟ ਸਿੰਘ ਉਰਫ਼ ਬੰਟੀ ਪੁੱਤਰ ਹਰਦਿਆਲ ਸਿੰਘ ਵਾਸੀ ਚੱਕ ਪੱਖੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬੈਂਕਾਂ ’ਚੋਂ ਲੋੜ ਅਨੁਸਾਰ ਨਕਦੀ ਨਾ ਮਿਲਣ ਕਾਰਨ ਕਿਸਾਨਾਂ ਅਤੇ ਵਪਾਰੀਆਂ ਵਿਚ ਪ੍ਰੇਸ਼ਾਨੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੱਡ ਤੀਰਥ ਸਾਹਿਬ ਜੀ ਵਿਖੇ ਨਤਮਸਤਕ ਹੋਏ ਇੰਪੀਰੀਅਲ ਸਕੂਲ ਦੇ ਵਿਦਿਆਰਥੀ
Ad Position 24