ਦੀਵਾਲੀ ਦੇ ਮੱਦੇਨਜ਼ਰ ਸੀਤੋ ਚੌਕੀ ਪੁਲਿਸ ਦੀ ਵਿਸ਼ੇਸ਼ ਨਾਕਾਬੰਦੀ, ਸ਼ੱਕੀ ਵਾਹਨਾਂ ਦੀ ਕੀਤੀ ਚੈਕਿੰਗ
ਅਬੋਹਰ, 4 ਨਵੰਬਰ (ਵਿਵੇਕ ਹੂੜੀਆ)-ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸੇ ਲੜੀ ਤਹਿਤ ਸੀਤੋ ਪੁਲਿਸ ਚੌਂਕੀ ਵਲੋਂ ਇਲਾਕੇ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਸਖ਼ਤ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਅਬੋਹਰ, 4 ਨਵੰਬਰ (ਵਿਵੇਕ ਹੂੜੀਆ)-ਆਉਣ ਵਾਲੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸੇ ਲੜੀ ਤਹਿਤ ਸੀਤੋ ਪੁਲਿਸ ਚੌਂਕੀ ਵਲੋਂ ਇਲਾਕੇ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਸਖ਼ਤ ਚੈਕਿੰਗ ਮੁਹਿੰਮ ਸ਼ੁਰੂ ਕੀਤੀ ਗਈ ਹੈ। ਚੌਂਕੀ ਇੰਚਾਰਜ ਲਖਵਿੰਦਰ ਸਿੰਘ, ਕੁਲਦੀਪ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਚੌਂਕੀ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਤਿਉਹਾਰੀਂ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਇਹ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ, ਜਿਸ ਤਹਿਤ ਖ਼ਾਸ ਤੌਰ ’ਤੇ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਅਤੇ ਸ਼ੱਕੀ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੀਵਾਲੀ ਦੇ ਤਿਉਹਾਰ ਮੌਕੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦਾ ਸਖ਼ਤੀ ਨਾਲ ਪਾਲਨ ਕਰਨ । ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੀਤੋ ਚੌਕ ਦਾ ਜ਼ਿਕਰ ਕਰਦਿਆਂ ਚਿੰਤਾ ਪ੍ਰਗਟਾਈ ਕਿ ਇੱਥੇ ਪਹਿਲਾਂ ਵੀ ਸੜਕ ਹਾਦਸੇ ਵਾਪਰ ਚੁੱਕੇ ਹਨ ਕਿਉਂਕਿ ਲੋਕ ਵਾਹਨ ਕਾਫ਼ੀ ਤੇਜ਼ ਰਫ਼ਤਾਰ ਨਾਲ ਚਲਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੌਕ ਨੇੜੇ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਅਤੇ ਸੁਰੱਖਿਅਤ ਢੰਗ ਨਾਲ ਸਫ਼ਰ ਕਰਨ।