05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਘੁਬਾਇਆ ਵਿਖੇ ਕ੍ਰਿਕਟ ਟੂਰਨਾਮੈਂਟ 27 ਤੋਂ , ਜੇਤੂ ਟੀਮ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਮੰਡੀ ਘੁਬਾਇਆ, 4 ਨਵੰਬਰ (ਅਮਨ ਬਵੇਜਾ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਘੁਬਾਇਆ ਵਿਖੇ ਬਾਬਾ ਕਰਮਦੀਨ ਯੂਥ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਖੇਡਾਂਗੇ ਖਿਡਾਵਾਂਗੇ, ਇਲਾਕੇ ਦੀ ਸ਼ਾਨ ਵਧਾਵਾਂਗੇ ਦੇ ਨਾਅਰੇ ਹੇਠ ਇਹ ਟੂਰਨਾਮੈਂਟ 27, 28 ਅਤੇ 29 ਨਵੰਬਰ ਨੂੰ ਘੁਬਾਇਆ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 05-11-2026
ਮੰਡੀ ਘੁਬਾਇਆ, 4 ਨਵੰਬਰ (ਅਮਨ ਬਵੇਜਾ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਇਲਾਕੇ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡ ਘੁਬਾਇਆ ਵਿਖੇ ਬਾਬਾ ਕਰਮਦੀਨ ਯੂਥ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਖੇਡਾਂਗੇ ਖਿਡਾਵਾਂਗੇ, ਇਲਾਕੇ ਦੀ ਸ਼ਾਨ ਵਧਾਵਾਂਗੇ ਦੇ ਨਾਅਰੇ ਹੇਠ ਇਹ ਟੂਰਨਾਮੈਂਟ 27, 28 ਅਤੇ 29 ਨਵੰਬਰ ਨੂੰ ਘੁਬਾਇਆ ਸਟੇਡੀਅਮ ਵਿਖੇ ਕਰਵਾਇਆ ਜਾਵੇਗਾ। ਟੂਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਖੇਡ ਮੇਲੇ ਵਿਚ ਵੱਖ-ਵੱਖ ਟੀਮਾਂ ਦੇ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ. ਬਚਨ ਸਿੰਘ ਸ਼ਿਰਕਤ ਕਰਨਗੇ। ਪ੍ਰਬੰਧਕਾਂ ਵਲੋਂ ਖਿਡਾਰੀਆਂ ਲਈ ਆਕਰਸ਼ਕ ਇਨਾਮ ਵੀ ਰੱਖੇ ਗਏ ਹਨ। ਟੂਰਨਾਮੈਂਟ ਦੀ ਜੇਤੂ ਟੀਮ ਨੂੰ 51 ਹਜ਼ਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 31 ਹਜ਼ਾਰ ਰੁਪਏ ਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੈਨ ਆਫ਼ ਦਾ ਟੂਰਨਾਮੈਂਟ ਰਹਿਣ ਵਾਲੇ ਖਿਡਾਰੀ ਨੂੰ ਮੋਡੀਫਾਈਡ ਮੋਟਰਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ। ਵਨੂੰਧੀਆ ਗੇਂਦਬਾਜ਼ ਅਤੇ ਵਧੀਆ ਬੱਲੇਬਾਜ਼ ਨੂੰ ਵੀ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਬਾਬਾ ਕਰਮਦੀਨ ਯੂਥ ਕਲੱਬ ਘੁਬਾਇਆ (ਬਲਾਕ ਜਲਾਲਾਬਾਦ, ਜ਼ਿਲ੍ਹਾ ਫ਼ਾਜ਼ਿਲਕਾ) ਵਲੋਂ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਨੂੰ ਲੈ ਕੇ ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਕਿਸੇ ਵੀ ਧਾਰਮਿਕ ਸਮਾਗਮ, ਵਿਆਹ, ਜਲੂਸ ਆਦਿ ’ਤੇ ਹਥਿਆਰ ਪ੍ਰਦਰਸ਼ਿਤ ਕਰਨ ’ਤੇ ਪਾਬੰਦੀ ਅਗਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 5 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ
Ad Position 24