05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਮੈਡੀਕਲ ਕੈਂਪ ਲਗਾਇਆ

ਜਲਾਲਾਬਾਦ, 4 ਨਵੰਬਰ( ਜਸਕਰਨ ਸਿੰਘ ਤਨੇਜਾ) ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਐੱਫ਼. ਐੱਫ਼.

Ad Position 21
No active advertisement
ਅਜੀਤ ਡੈਸਕ 05-11-2026
ਜਲਾਲਾਬਾਦ, 4 ਨਵੰਬਰ( ਜਸਕਰਨ ਸਿੰਘ ਤਨੇਜਾ) ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਐੱਫ਼.ਐੱਫ਼.ਰੋਡ ਸਥਿਤ ਸ਼ਹੀਦ ਊਧਮ ਸਿੰਘ ਚੌਕ ਨੇੜੇ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਲਗਭਗ 65 ਤੋਂ 70 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਕੈਂਪ ਵਿਚ ਆਯੁਰਵੈਦਿਕ ਮਾਹਿਰ ਡਾ.ਜੋਤੀ ਛਾਬੜਾ, ਪਲਕ ਆਈ ਹਸਪਤਾਲ ਤੋਂ ਡਾ. ਪਲਕ ਅਤੇ ਮੰਤਰ ਓਡੋਂਟੋ ਕੇਅਰ ਤੋਂ ਦੰਦਾਂ ਦੀ ਮਾਹਿਰ ਡਾ.ਰਕਸ਼ੰਦਾ ਵਾਟਸ ਨੇ ਮਰੀਜ਼ਾਂ ਦੀ ਜਾਂਚ ਕਰਕੇ ਸਿਹਤ ਸਬੰਧੀ ਸਲਾਹ ਦਿੱਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਅਤੇ ਹੋਰ ਅਹੁਦੇਦਾਰ ਮੌਜੂਦ ਸਨ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਮੈਡੀਕਲ ਕੈਂਪ ਹਰ ਬੁੱਧਵਾਰ ਲਗਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।
Ad Position 22
No active advertisement
ਪਿਛਲੀ ਖ਼ਬਰ ਬੀਬੀ ਰਜਿੰਦਰ ਕੌਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦਾ ਵੱਡਾ ਕਾਫ਼ਲਾ ਸੰਗਰੂਰ ਦੀ ਇਨਸਾਫ਼ ਰੈਲੀ ’ਚ ਸ਼ਮੂਲੀਅਤ ਲਈ ਰਵਾਨਾ ਅਗਲੀ ਖ਼ਬਰ ਜ਼ਿਲ੍ਹੇ ’ਚ ਪ੍ਰੈਗਾਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ, ਟੇਬਲੇਟਸ ਦੀ ਵਿੱਕਰੀ ’ਤੇ ਮੁਕੰਮਲ ਪਾਬੰਦੀ-ਜ਼ਿਲ੍ਹਾ ਮ...
Ad Position 24