05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਕੱਢੀ ਵਾਤਾਵਰਨ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਰੈਲੀ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਇਕੋ ਕਲੱਬ ਦੇ ਵਿਦਿਆਰਥੀਆਂ ਵਲੋਂ ਪਿੰਡ ਬੋਦੀ ਵਾਲਾ ਪੀਥਾ ਵਿਖੇ ਵਾਤਾਵਰਨ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਰੈਲੀ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿਣ ਦਾ ਜ਼ੋਰਦਾਰ ਸੁਨੇਹਾ ਦਿੱਤਾ।

Ad Position 21
No active advertisement
ਅਜੀਤ ਡੈਸਕ 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੇ ਇਕੋ ਕਲੱਬ ਦੇ ਵਿਦਿਆਰਥੀਆਂ ਵਲੋਂ ਪਿੰਡ ਬੋਦੀ ਵਾਲਾ ਪੀਥਾ ਵਿਖੇ ਵਾਤਾਵਰਨ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਰੈਲੀ ਕੱਢੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਅਤੇ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿਣ ਦਾ ਜ਼ੋਰਦਾਰ ਸੁਨੇਹਾ ਦਿੱਤਾ। ਰੈਲੀ ਦੌਰਾਨ ਵਿਦਿਆਰਥਣਾਂ ਅਨਹਦ, ਮਾਨਵੀ, ਰੁਪਿੰਦਰ ਕੌਰ, ਸਿਮਰਤ, ਪ੍ਰਿਆ, ਜੈਸਮੀਨ, ਕਿਰਨਵੀਰ ਕੌਰ ਅਤੇ ਖੁਸ਼ਵੀਨ ਕੌਰ ਨੇ ਆਪਣੇ ਭਾਸ਼ਣਾਂ ਅਤੇ ਕਵਿਤਾਵਾਂ ਰਾਹੀਂ ਲੋਕਾਂ ਦਾ ਧਿਆਨ ਵਾਤਾਵਰਨ ਸੰਭਾਲ ਅਤੇ ਸਮਾਜਿਕ ਬੁਰਾਈਆਂ ਵੱਲ ਖਿੱਚਿਆ। ਵਿਦਿਆਰਥੀਆਂ ਨੇ ਪਿੰਡ ਦੀਆਂ ਗਲੀਆਂ ਵਿਚ ਨਾਅਰੇਬਾਜ਼ੀ ਕਰਦਿਆਂ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ ਪ੍ਰੇਮ ਚੰਦ ਪਾਂਡੇ, ਰਜਤ ਅਨੰਦ ਅਤੇ ਧਰਮਪਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਵਿਦਿਆਰਥੀਆਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਬੱਚਿਆਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਗੋਪੀ ਚੰਦ ਕਾਲਜ ਅਬੋਹਰ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ ਵਿਚ ਗੱਡੇ ਝੰਡੇ
Ad Position 24