05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਹੋਈ ਸ਼ੁਰੂਆਤ

ਫ਼ਾਜ਼ਿਲਕਾ, 4 ਨਵੰਬਰ (ਅਮਰਜੀਤ ਸ਼ਰਮਾ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਧੂਮਧਾਮ ਨਾਲ ਸ਼ੁਰੂਆਤ ਹੋਈ। ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਤੀਸ਼ ਕੁਮਾਰ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਲਈ ਇਕ ਨਰਸਰੀ ਦਾ ਕੰਮ ਕਰਦੀਆਂ ਹਨ।

Ad Position 21
No active advertisement
ਫ਼ਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕਰਨ ਦੌਰਾਨ ਖਿਡਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 05-11-2026
ਫ਼ਾਜ਼ਿਲਕਾ, 4 ਨਵੰਬਰ (ਅਮਰਜੀਤ ਸ਼ਰਮਾ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ ਧੂਮਧਾਮ ਨਾਲ ਸ਼ੁਰੂਆਤ ਹੋਈ। ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਤੀਸ਼ ਕੁਮਾਰ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਲਈ ਇਕ ਨਰਸਰੀ ਦਾ ਕੰਮ ਕਰਦੀਆਂ ਹਨ। ਇਹਨਾਂ ਛੋਟੇ-ਛੋਟੇ ਖਿਡਾਰੀਆਂ ਵਿਚੋਂ ਹੀ ਭਵਿੱਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇਨਕਲਾਬ ਗਿੱਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਬਲਾਕ ਫ਼ਾਜ਼ਿਲਕਾ 1, ਫ਼ਾਜ਼ਿਲਕਾ 2, ਜਲਾਲਾਬਾਦ 1, ਜਲਾਲਾਬਾਦ 2, ਗੁਰੂਹਰਸਹਾਏ 3, ਅਬੋਹਰ 1, ਅਬੋਹਰ 2 ਅਤੇ ਖੂਈਆਂ ਸਰਵਰ ਦੇ ਬਲਾਕਾਂ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਪੂਰੇ ਜੋਸ਼ ਅਤੇ ਚਾਅ ਨਾਲ ਭਾਗ ਲਿਆ। ਸਮੁੱਚੇ ਖੇਡ ਪ੍ਰਬੰਧਾਂ ਦੀ ਨਿਗਰਾਨੀ ਬੀ.ਪੀ.ਈ.ਓ. ਫ਼ਾਜ਼ਿਲਕਾ 1 ਸੁਨੀਲ ਕੁਮਾਰ ਅਤੇ ਬੀ.ਪੀ.ਈ.ਓ. ਫ਼ਾਜ਼ਿਲਕਾ 2 ਪ੍ਰਮੋਦ ਕੁਮਾਰ ਵਲੋਂ ਕੀਤੀ ਗਈ। ਇਸ ਤੋਂ ਇਲਾਵਾ ਬੀ.ਪੀ.ਈ.ਓ.ਜਸਪਾਲ ਸਿੰਘ, ਬੀ.ਪੀ.ਈ.ਓ. ਸਤੀਸ਼ ਮਿਗਲਾਨੀ ਅਤੇ ਬੀ.ਪੀ.ਈ.ਓ.ਨਰਿੰਦਰ ਸਿੰਘ ਨੇ ਵੀ ਖਿਡਾਰੀਆਂ ਦਾ ਹੌਸਲਾ ਵਧਾਇਆ। ਖੇਡ ਸਮਾਗਮ ਦੌਰਾਨ ਸੀ.ਐੱਚ.ਟੀ.ਮਨੋਜ ਧੂੜੀਆ, ਸੀ.ਐੱਚ.ਟੀ. ਲਵਜੀਤ ਸਿੰਘ ਗਰੇਵਾਲ, ਮੈਡਮ ਨੀਲਮ ਬਜਾਜ, ਪ੍ਰਵੀਨ ਕੌਰ, ਅੰਜੂ ਬਾਲਾ, ਸੋਨਮ ਠਕਰਾਲ, ਕੁਲਬੀਰ ਸਿੰਘ, ਰੀਤੂ ਕਮਲ, ਰਮੇਸ਼ ਕੁਮਾਰ, ਅਭਿਸ਼ੇਕ ਕਟਾਰੀਆ ਅਤੇ ਮਹਾਂਵੀਰ ਟਾਂਕ ਨੇ ਸ਼ਿਰਕਤ ਕਰਕੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਖੇਡਾਂ ਦੇ ਸੁਚੱਜੇ ਸੰਚਾਲਨ ਲਈ ਬਲਾਕ ਸਪੋਰਟਸ ਅਫ਼ਸਰ ਸੁਰਿੰਦਰ ਵਿਨਾਇਕ, ਮੈਡਮ ਵੰਦਨਾ, ਰਾਮ ਕੁਮਾਰ, ਮੁਕੇਸ਼ ਕੁਮਾਰ, ਸਤਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਜ਼ਿੰਮੇਵਾਰੀ ਨਿਭਾਈ, ਜਦਕਿ ਸਟੇਜ ਸੰਚਾਲਨ ਸੁਨੀਲ ਕੁਮਾਰ ਅਤੇ ਰਾਜ ਕੁਮਾਰ ਵਲੋਂ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਡ ਕਮੇਟੀਆਂ ਅਤੇ ਸਮੂਹ ਅਧਿਆਪਕਾਂ ਨੇ ਸ਼ਲਾਘਾਯੋਗ ਸੇਵਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫ਼ਾਜ਼ਿਲਕਾ ਵਲੋਂ 2 ਸਪੋਰਟ ਪਰਸਨ ਦੀਆਂ ਅਸਾਮੀਆਂ ਲਈ ਬਿਨੈ ਪੱਤਰ ਮੰਗੇ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੇ ਵਿਦਿਆਰਥੀਆਂ ਨੇ ਕੱਢੀ ਵਾਤਾਵਰਨ ਜਾਗਰੂਕਤਾ ਅਤੇ ਨਸ਼ਾ ਵਿਰੋਧੀ ਰੈਲੀ
Ad Position 24