04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਤਮ ਵੱਲਭ ਪਬਲਿਕ ਸਕੂਲ ਦੀ ਵਾਈਸ ਪ੍ਰਿੰਸੀਪਲ ਸੀਮਾ ਸ਼ਰਮਾ ਸੀ.ਬੀ.ਐੱਸ.ਈ.ਵਲੋਂ ਰਿਸੋਰਸ ਪਰਸਨ ਨਿਯੁਕਤ

ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਸ਼ਰਮਾ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ. ਬੀ.

Ad Position 21
No active advertisement
ਸੀ.ਬੀ.ਐੱਸ.ਈ. ਵਲੋਂ ਰਿਸੋਰਸ ਪਰਸਨ ਨਿਯੁਕਤ ਕੀਤੇ ਗਏ ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਦੀ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਸ਼ਰਮਾ। 05-11-2026
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਸ਼ਰਮਾ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੇ ਸੈਂਟਰ ਆਫ਼ ਐਕਸੀਲੈਂਸ ਲੁਧਿਆਣਾ ਵਲੋਂ ਰਿਸੋਰਸ ਪਰਸਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਸਬੰਧੀ ਕਰਵਾਏ ਗਏ ਇਕ ਰੋਜ਼ਾ ਸਮਰੱਥਾ ਵਿਕਾਸ ਪ੍ਰੋਗਰਾਮ ਵਿਚ ਇਹ ਜ਼ਿੰਮੇਵਾਰੀ ਸੌਂਪੀ ਗਈ। ਇਹ ਪ੍ਰੋਗਰਾਮ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਮਾਨਸਿਕ ਸਿਹਤ, ਭਾਵਨਾਤਮਕ ਸੰਤੁਲਨ ਅਤੇ ਸਰਬਪੱਖੀ ਵਿਕਾਸ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸ਼੍ਰੀਮਤੀ ਸੀਮਾ ਸ਼ਰਮਾ ਨੇ ਆਪਣੇ ਗਿਆਨ ਅਤੇ ਤਜਰਬੇ ਰਾਹੀਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਮਾਨਸਿਕ ਅਤੇ ਭਾਵਨਾਤਮਕ ਲੋੜਾਂ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਵਿਚ ਸਕਾਰਾਤਮਿਕ ਸੋਚ, ਆਤਮ-ਵਿਸ਼ਵਾਸ ਅਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਨ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਦੇ ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਹਿ-ਰਿਸੋਰਸ ਪਰਸਨ ਸ਼੍ਰੀਮਤੀ ਮਾਲਤੀ ਨਾਰੰਗ, ਪ੍ਰਿੰਸੀਪਲ ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਰਸਿੰਘ, ਤਰਨਤਾਰਨ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਸ਼੍ਰੀਮਤੀ ਸੀਮਾ ਸ਼ਰਮਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਨਾ ਸਿਰਫ਼ ਉਨ੍ਹਾਂ ਦਾ ਨਿੱਜੀ ਸਨਮਾਨ ਹੈ, ਸਗੋਂ ਸਕੂਲ ਦੀ ਵਿੱਦਿਅਕ ਉੱਤਮਤਾ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਦਾ ਵੀ ਪ੍ਰਤੀਕ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸੰਧੂ ਸੈਂਕੜੇ ਨੌਜਵਾਨਾਂ ਸਮੇਤ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਲਈ ਸੰਗਰੂਰ ਰਵਾਨਾ ਅਗਲੀ ਖ਼ਬਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਹੋਇਆ ਸਰਗਰਮ ਪਰਾਲੀ ਵਾਲਾ ਬੇਲਰ ਕਰਦਾ ਹੈ 150 ਕਿਲ੍ਹਿਆਂ ਦਾ ਰੋ...
Ad Position 24