ਗਾਡਵਿਨ ਪਬਲਿਕ ਸਕੂਲ ਘੱਲੂ ਦੀ ਸਾਬਕਾ ਵਿਦਿਆਰਥਣ ਸ਼ਿਲਪਾ ਨੇ ਅੰਤਰਰਾਸ਼ਟਰੀ ਸਾਫਟਬਾਲ ਮੁਕਾਬਲੇ ’ਚ ਚਮਕਾਇਆ ਫ਼ਾਜ਼ਿਲਕਾ ਦਾ ਨਾਂ
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਸਾਬਕਾ ਵਿਦਿਆਰਥਣ ਸ਼ਿਲਪਾ ਨੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਅਤੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਸ਼ਿਲਪਾ ਨੇ ਚੀਨੀ ਤਾਇਪੇ (ਤਾਇਵਾਨ) ਦੇ ਪੂਲੀ ਵਿਖੇ ਆਯੋਜਿਤ ਦੂਜੇ ‘ਏਸ਼ੀਅਨ ਯੂਨੀਵਰਸਿਟੀਜ਼ ਮਹਿਲਾ ਸਾਫਟਬਾਲ ਏਸ਼ੀਆ ਕੱਪ’ ਵਿਚ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ।
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਦੀ ਸਾਬਕਾ ਵਿਦਿਆਰਥਣ ਸ਼ਿਲਪਾ ਨੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਅਤੇ ਪੂਰੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਸ਼ਿਲਪਾ ਨੇ ਚੀਨੀ ਤਾਇਪੇ (ਤਾਇਵਾਨ) ਦੇ ਪੂਲੀ ਵਿਖੇ ਆਯੋਜਿਤ ਦੂਜੇ ‘ਏਸ਼ੀਅਨ ਯੂਨੀਵਰਸਿਟੀਜ਼ ਮਹਿਲਾ ਸਾਫਟਬਾਲ ਏਸ਼ੀਆ ਕੱਪ’ ਵਿਚ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ। ਇਸ ਖੇਡ ਪ੍ਰਤੀਯੋਗਤਾ ਵਿਚ ਪੰਜਾਬ ਭਰ ’ਚੋਂ ਭਾਰਤੀ ਟੀਮ ’ਚ ਸ਼ਾਮਲ ਹੋਣ ਵਾਲੀ ਉਹ ਇਕੋ-ਇਕ ਖਿਡਾਰਨ ਰਹੀ। ਸ਼ਿਲਪਾ ਪੁੱਤਰੀ ਬਿਸ਼ੰਬਰ ਲਾਲ ਦੀ ਇਸ ਵੱਡੀ ਅੰਤਰਰਾਸ਼ਟਰੀ ਪ੍ਰਾਪਤੀ ’ਤੇ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਪ੍ਰਬੰਧਕੀ ਕਮੇਟੀ ਵਲੋਂ ਉਸ ਨੂੰ ਸਕੂਲ ਵਿਚ ਵਿਸ਼ੇਸ਼ ਤੌਰ ’ਤੇ ਸੱਦ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਿਲਪਾ ਨੇ ਦੱਸਿਆ ਕਿ ਉਸ ਨੇ 12ਵੀਂ ਤੱਕ ਦੀ ਪੜ੍ਹਾਈ ਅਤੇ ਸਾਫਟਬਾਲ ਖੇਡ ਦੀ ਸ਼ੁਰੂਆਤ ਇਸੇ ਸਕੂਲ ਤੋਂ ਕੀਤੀ ਸੀ, ਜਿੱਥੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੇ ਉਸ ਦਾ ਹਮੇਸ਼ਾ ਮਾਰਗਦਰਸ਼ਨ ਕੀਤਾ। ਸਕੂਲ ਮੈਨੇਜਿੰਗ ਕਮੇਟੀ ਦੇ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ, ਐਡਵੋਕੇਟ ਮਨਿੰਦਰ ਸਿੰਘ ਸਰਾਂ ਅਤੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਨੇ ਸ਼ਿਲਪਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਿਲਪਾ ਦੀ ਇਹ ਇਤਿਹਾਸਕ ਸਫਲਤਾ ਹੋਰਨਾਂ ਵਿਦਿਆਰਥੀਆਂ, ਵਿਸ਼ੇਸ਼ ਤੌਰ ’ਤੇ ਬੇਟੀਆਂ ਲਈ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪੜ੍ਹੀ ਵਿਦਿਆਰਥਣ ਅੰਤਰਰਾਸ਼ਟਰੀ ਮੰਚ ’ਤੇ ਦੇਸ਼ ਦਾ ਨਾਂ ਚਮਕਾ ਰਹੀ ਹੈ।