ਆਤਮ ਵੱਲਭ ਪਬਲਿਕ ਸਕੂਲ ਵਿਚ ‘ਦੀਪਾਵਲੀ ਧਮਾਕਾ-2026’ ਦਾ ਸ਼ਾਨਦਾਰ ਆਯੋਜਨ
ਵਿਦਿਆਰਥੀਆਂ ਨੇ ਦੀਵੇ ਸਜਾਉਣ, ਰੰਗੋਲੀ ਅਤੇ ਮਾਡਲ ਬਣਾਉਣ ਦੇ ਮੁਕਾਬਲਿਆਂ ’ਚ ਦਿਖਾਈ ਆਪਣੀ ਪ੍ਰਤਿਭਾ
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਚ ‘ਦੀਪਾਵਲੀ ਧਮਾਕਾ-2026’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ।
ਫ਼ਾਜ਼ਿਲਕਾ, 4 ਨਵੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਵਿਚ ‘ਦੀਪਾਵਲੀ ਧਮਾਕਾ-2026’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਪ੍ਰੋਗਰਾਮ ਦੌਰਾਨ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਦਿਲਚਸਪ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਡਾਇਰੈਕਟਰ ਦੀਪਕ ਕੁਮਾਰ ਸ਼ਰਮਾ, ਪ੍ਰਿੰਸੀਪਲ ਸ਼੍ਰੀਮਤੀ ਸੰਗੀਤਾ ਤਿੰਨਾ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਧੀਂਗੜਾ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਆਯੋਜਨ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਵਿਚ ਸੰਸਕਾਰ ਪੈਦਾ ਕਰਨ ਲਈ ਬੇਹੱਦ ਜ਼ਰੂਰੀ ਹਨ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਜਮਾਤਾਂ ਦੇ ਜੇਤੂ ਵਿਦਿਆਰਥੀਆਂ ਅਤੇ ਹਾਊਸਾਂ ਨੂੰ ਸਨਮਾਨਿਤ ਕੀਤਾ ਗਿਆ।