06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪ੍ਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 13 ਤੋਂ 15 ਤੱਕ ਹੋਵੇਗਾ

ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 13 ਤੋਂ 15 ਨਵੰਬਰ 2026 ਤੱਕ ਗੁਰੂਹਰਸਹਾਏ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਗੁਰੂਹਰਸਹਾਏ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 06-11-2026
ਗੁਰੂਹਰਸਹਾਏ, 5 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ 13 ਤੋਂ 15 ਨਵੰਬਰ 2026 ਤੱਕ ਗੁਰੂਹਰਸਹਾਏ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਗੁਰੂਹਰਸਹਾਏ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਸਮਾਗਮ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਖ-ਵੱਖ ਸੇਵਾਵਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੱਖ-ਵੱਖ ਪ੍ਰਬੰਧਕ ਕਮੇਟੀਆਂ ਦੇ ਸੇਵਾਦਾਰਾਂ ਨੇ ਦੱਸਿਆ ਕਿ ਇਹ ਤਿੰਨ ਰੋਜ਼ਾ ਗੁਰਮਤਿ ਸਮਾਗਮ 13, 14 ਅਤੇ 15 ਨਵੰਬਰ ਨੂੰ ਵਾਟਰ ਵਰਕਸ, ਕੁਟੀ ਰੋਡ, ਗੁਰੂਹਰਸਹਾਏ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਰਾਗੀ ਜਥੇ ਅਤੇ ਕਥਾਵਾਚਕ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਕਥਾਵਾਚਕ ਭਾਈ ਮਨਦੀਪ ਸਿੰਘ ਜੀ ਮੁਰੀਦ ਅਤੇ ਬੀਬੀ ਜਸਵੀਰ ਕੌਰ ਜੱਸ ਦਾ ਢਾਡੀ ਜਥਾ ਆਪਣੇ ਸਾਥੀਆਂ ਸਮੇਤ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜੇਗਾ। 14 ਨਵੰਬਰ ਨੂੰ ਕਥਾਵਾਚਕ ਭਾਈ ਗੁਰਭੇਜ ਸਿੰਘ ਖ਼ਾਲਸਾ (ਅਮਰੀਕਾ), ਕੀਰਤਨੀਏ ਭਾਈ ਅੰਮ੍ਰਿਤਪਾਲ ਸਿੰਘ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਸਰਬਜੀਤ ਸਿੰਘ (ਅਮਰੀਕਾ) ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸੇ ਤਰ੍ਹਾਂ 15 ਨਵੰਬਰ ਨੂੰ ਵੀ ਭਾਈ ਗੁਰਭੇਜ ਸਿੰਘ ਖ਼ਾਲਸਾ (ਅਮਰੀਕਾ) ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਦੇ ਅੰਤਿਮ ਦਿਨ 15 ਨਵੰਬਰ, ਐਤਵਾਰ ਨੂੰ ਦੁਪਹਿਰ 2 ਵਜੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਕੁਟੀ ਰੋਡ, ਗੁਰੂਹਰਸਹਾਏ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੇ ਚਾਹਵਾਨ ਮਾਈ-ਭਾਈਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੇਸੀ ਇਸ਼ਨਾਨ ਕਰਕੇ ਨਿਰਧਾਰਿਤ ਸਮੇਂ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ। ਇਹ ਸਮਾਗਮ ਬਸਤੀ ਗੁਰੂ ਗੋਬਿੰਦ ਸਿੰਘ, ਨਿੱਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂਹਰਸਹਾਏ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਨਗਰ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਛੇਵੀਂ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਵਿਚ ਫ਼ੀਨਿਕਸ ਸਕੂਐਡ, ਬਲੇਜ਼ ਫਾਲਕਨਜ਼ ਅਤੇ ਪਾਵਰ ਬਲਾਸਟਰਜ਼ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਮਹੀਨਾਵਾਰ ਮੀਟਿੰਗ
Ad Position 24