06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐੱਸ.ਕੇ.ਬੀ.ਡੀ.ਏ.ਵੀ.ਸਕੂਲ ਪੈਂਚਾਂ ਵਾਲੀ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਰੰਗਾਰੰਗ ਸਮਾਗਮ

ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)ਐੱਸ. ਕੇ.

Ad Position 21
No active advertisement
ਅਜੀਤ ਡੈਸਕ 07-11-2026
ਫ਼ਾਜ਼ਿਲਕਾ, 6 ਨਵੰਬਰ (ਦਵਿੰਦਰ ਪਾਲ ਸਿੰਘ)ਐੱਸ.ਕੇ.ਬੀ.ਡੀ.ਏ.ਵੀ.ਸਕੂਲ ਪੈਂਚਾਂ ਵਾਲੀ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਰਸਰੀ ਤੋਂ ਯੂ.ਕੇ.ਜੀ.ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਉਮੰਗ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਵੱਖ-ਵੱਖ ਸਭਿਆਚਾਰਕ ਗਤੀਵਿਧੀਆਂ, ਗੀਤਾਂ ਅਤੇ ਧਾਰਮਿਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਬੱਚੇ ਰੰਗ-ਬਿਰੰਗੇ ਅਤੇ ਆਕਰਸ਼ਕ ਪਹਿਰਾਵਿਆਂ ਵਿਚ ਸਜ ਕੇ ਸਕੂਲ ਪਹੁੰਚੇ। ਉਨ੍ਹਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਦਿਲਚਸਪ ਅਤੇ ਯਾਦਗਾਰੀ ਬਣਾ ਦਿੱਤਾ। ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭਾਰਤੀ ਸਭਿਆਚਾਰ, ਧਾਰਮਿਕ ਵਿਰਸੇ ਅਤੇ ਤਿਉਹਾਰਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਨੇਜਾ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕਤਾ ਨੂੰ ਨਿਖਾਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਹਨੇਰੇ ਤੋਂ ਚਾਨਣ ਵੱਲ ਵਧਣ ਅਤੇ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ, ਜਦਕਿ ਬੰਦੀਛੋੜ ਦਿਵਸ ਆਜ਼ਾਦੀ, ਮਨੁੱਖਤਾ, ਸੇਵਾ ਅਤੇ ਆਪਸੀ ਸਾਂਝ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਨੂੰ ਧਿਆਨ ਵਿਚ ਰੱਖਦਿਆਂ ਸੁਰੱਖਿਅਤ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਨੰਨ੍ਹੇ ਖਿਡਾਰੀਆਂ ’ਚ ਦੇਖਣ ਨੂੰ ਮਿਲੇ ਵੱਡੇ ਮੁਕਾਬਲੇ-ਡੀ.ਈ....
Ad Position 24