08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੈਰੋਇਨ ਸਮੇਤ ਔਰਤ ਕਾਬੂ, ਨੌਜਵਾਨ ਫ਼ਰਾਰ

ਅਬੋਹਰ, 9 ਨਵੰਬਰ (ਵਿਵੇਕ ਹੂੜੀਆ)-ਨਗਰ ਥਾਣਾ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਬੋਹਰ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੀ ਗਈ ਔਰਤ ਅਮਨਦੀਪ ਕੌਰ। ਅਜੀਤ ਤਸਵੀਰ 10-11-2026
ਅਬੋਹਰ, 9 ਨਵੰਬਰ (ਵਿਵੇਕ ਹੂੜੀਆ)-ਨਗਰ ਥਾਣਾ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦਕਿ ਉਸ ਦਾ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਐੱਸ.ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸੀਡ ਫਾਰਮ ਭਾਰਤ ਮਾਲਾ ਪੁਲ ਨੇੜੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਇਕ ਔਰਤ ਅਤੇ ਇਕ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਵੇਖ ਕੇ ਨੌਜਵਾਨ, ਜਿਸ ਦੀ ਪਛਾਣ ਮਨਿੰਦਰ ਸਿੰਘ ਨਿਵਾਸੀ ਇੰਦਰਾ ਨਗਰੀ ਵਜੋਂ ਹੋਈ, ਕੰਧ ਲੰਘ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਜਦਕਿ ਔਰਤ ਇਕ ਲਿਫ਼ਾਫ਼ਾ ਸੁੱਟ ਕੇ ਖਿਸਕਣ ਲੱਗੀ, ਜਿਸ ਨੂੰ ਪੁਲਿਸ ਟੀਮ ਨੇ ਮੁਸਤੈਦੀ ਨਾਲ ਕਾਬੂ ਕਰ ਲਿਆ। ਜਦੋਂ ਔਰਤ ਵਲੋਂ ਸੁੱਟੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 50 ਗਰਾਮ ਹੈਰੋਇਨ ਬਰਾਮਦ ਹੋਈ। ਫੜੀ ਗਈ ਔਰਤ ਦੀ ਪਛਾਣ ਅਮਨਦੀਪ ਕੌਰ ਪਤਨੀ ਰਾਜਾ ਸਿੰਘ ਨਿਵਾਸੀ ਆਰੀਆ ਨਗਰ, ਹਾਲ ਆਬਾਦ ਆਲਮਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ
Ad Position 24