ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੂਏ ਦੇ ਪੁਲ ਕਾਠਗੜ੍ਹ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ।
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੂਏ ਦੇ ਪੁਲ ਕਾਠਗੜ੍ਹ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੇ ਕੋਲ ਮੌਜੂਦ ਸਮਾਨ ਨੂੰ ਇਕ ਪਾਸੇ ਸੁੱਟ ਕੇ ਖਿਸਕਣ ਲੱਗਿਆ। ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 1 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਕ੍ਰਿਸ਼ਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੱਕ ਬਲੋਚਾਂ ਉਰਫ਼ ਮਹਾਲਮ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।